ਵਿਧਾਇਕ ਕਾਲਾ ਢਿੱਲੋਂ ਨੇ ਕਿਸਾਨੀ ਮੰਗਾਂ ਲਈ ਰਾਜਪਾਲ ਤੋਂ ਸਮਾਂ ਮੰਗਿਆ
ਨਿੱਜੀ ਪੱਤਰ ਪ੍ਰੇਰਕ ਮਹਿਲ ਕਲਾਂ, 10 ਜੁਲਾਈ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਵਿੱਚ ਰਾਜਪਾਲ ਗੁਲਾਬ...
Advertisement
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 10 ਜੁਲਾਈ
Advertisement
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਇਸ ਮੌਕੇ ਕਾਲਾ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਇਸ ਵੇਲੇ ਸੰਕਟ ਵਿੱਚ ਹੈ, ਪਰ ਪੰਜਾਬ ਦੀ 'ਆਪ' ਸਰਕਾਰ ਕਿਸਾਨਾਂ ਦੇ ਮਾਮਲਿਆਂ ਨੂੰ ਲੈ ਕੇ ਸੁਹਿਰਦ ਨਹੀਂ ਹੈ ਜਿਸ ਕਰਕੇ ਉਹ ਇਹਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਦਸ ਮੈਂਬਰੀ ਕਿਸਾਨਾਂ ਦੇ ਵਫ਼ਦ ਨਾਲ ਰਾਜਪਾਲ ਨੂੰ ਮਿਲਣਾ ਚਾਹੁੰਦੇ ਹਨ। ਉਨ੍ਹਾਂ ਵੱਲੋਂ ਰਾਜਪਾਲ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਕਰਕੇ ਉਨ੍ਹਾਂ ਦੇ ਹੱਲ ਲਈ ਮੰਗ ਕੀਤੀ ਜਾਵੇਗੀ। ਇਸ ਮੁਲਾਕਾਤ ਦੌਰਾਨ ਪੰਜਾਬ ਸਮੇਤ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਵਿਚਾਰਿਆ ਜਾਵੇਗਾ।
Advertisement