ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਕੇਹਰਵਾਲਾ ਵੱਲੋਂ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਰੋਹਿੜਾਂਵਾਲੀ, ਦੇਸੂ ਮਲਕਾਣਾ, ਫੱਗੂ ਅਤੇ ਸੁਖਚੈਨ ਵਿੱਚ ਗਲੀਆਂ ਦਾ ਉਦਘਾਟਨ
ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਗਲੀ ਦਾ ਉਦਘਾਟਨ ਕਰਦੇ ਹੋਏ।
Advertisement

ਭੁਪਿੰਦਰ ਪੰਨੀਵਾਲੀਆ

ਕਾਲਾਂਵਾਲੀ, 8 ਮਈ

Advertisement

ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਹਰਿਆਣਾ ਗ੍ਰਾਮੀਣ ਵਿਕਾਸ ਯੋਜਨਾ ਤਹਿਤ ਕਾਲਾਂਵਾਲੀ ਹਲਕੇ ਦੇ ਪਿੰਡਾਂ ਰੋਹਿੜਾਂਵਾਲੀ, ਦੇਸੂ ਮਲਕਾਣਾ, ਫੱਗੂ ਅਤੇ ਸੁਖਚੈਨ ਵਿੱਚ ਗਲੀਆਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਦੀਆਂ ਮੰਗਾਂ ਅਨੁਸਾਰ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਅਤੇ ਉਸ ਅਨੁਸਾਰ ਗ੍ਰਾਂਟ ਪ੍ਰਾਪਤ ਹੁੰਦੀ ਹੈ।  ਉਨ੍ਹਾਂ ਨੇ ਚਾਰ ਪਿੰਡਾਂ ਵਿੱਚ ਗਲੀਆਂ ਦਾ ਉਦਘਾਟਨ ਕੀਤਾ। ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਕਿ ਉਹ ਸਮੇਂ-ਸਮੇਂ ’ਤੇ ਵਿਧਾਨ ਸਭਾ, ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਮਿਲ ਕੇ ਹਲਕੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹਨ ਤਾਂ ਜੋ ਕਾਲਾਂਵਾਲੀ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਗ੍ਰਾਂਟ ਜਿਸ ਤਰੀਕੇ ਨਾਲ ਪ੍ਰਾਪਤ ਹੁੰਦੀ ਹੈ, ਉਸੇ ਤਰ੍ਹਾਂ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਂਦੀ ਹੈ। ਇਸ ਮੌਕੇ ਉਨ੍ਹਾਂ ਨਾਲ ਮਨਦੀਪ ਸਿੰਘ ਲੱਕੜਵਾਲੀ, ਸਤਿੰਦਰਜੀਤ ਸਿੰਘ ਤਿਲੋਕੇਵਾਲਾ, ਮਹੇਸ਼ ਝੋਰੜ, ਸਿਕੰਦਰ ਸਿੰਘ ਬਾਹੀਆ, ਬੰਸੀ ਲਾਲ, ਪੰਕਜ ਸਿਰਸਾ, ਗੁਰਦੀਪ ਸਿੰਘ ਸੁਖਚੈਨ ਆਦਿ ਹਾਜ਼ਰ ਸਨ।

Advertisement
Show comments