DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MLA Labh Singh Uugoke: ਇਲਾਕੇ ਦੇ ਵਿਕਾਸ ਲਈ ਯਤਨ ਜਾਰੀ: ਉਗੋਕੇ

ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ-ਸ਼ਹਿਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਧਾਇਕ...

  • fb
  • twitter
  • whatsapp
  • whatsapp
featured-img featured-img
ਵਿਧਾਇਕ ਲਾਭ ਸਿੰਘ ਉਗੋਕੇ ਗੱਲਬਾਤ ਕਰਦੇ ਹੋਏ।
Advertisement

ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ-ਸ਼ਹਿਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਅੱਜ ਤਪਾ ਵਿੱਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਡਾ. ਸੋਨਿਕਾ ਬਾਂਸਲ ਦੇ ਘਰ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਵਿਧਾਇਕ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੀਆਂ ਬੁਨਿਆਦੀ ਲੋੜਾਂ, ਵਿਕਾਸ ਕਾਰਜਾਂ ਦੀ ਸਥਿਤੀ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ/ਸ਼ਹਿਰਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਮਜ਼ਬੂਤ ਕਰਨਾ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਹਲਕਾ ਭਦੌੜ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡਾ. ਗੁਰਦੇਵ ਬਾਂਸਲ ਅਤੇ ਡਾ. ਬਾਲ ਚੰਦ ਬਾਂਸਲ ਵੀ ਹਾਜ਼ਰ ਸਨ।

Advertisement
Advertisement
×