DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

MLA Laddi Dhos Visits Hailstorm-Hit Villages: ਸਰਕਾਰ ਨੁਕਸਾਨੀ ਫ਼ਸਲ ਦਾ ਢੁੱਕਵਾਂ ਮੁਆਵਜ਼ਾ ਦੇਵੇਗੀ: ਢੋਸ

ਅਧਿਕਾਰੀਆਂ ਵੱਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

  • fb
  • twitter
  • whatsapp
  • whatsapp
featured-img featured-img
ਕਿਸਾਨਾਂ ਨੂੰ ਦਿਲਾਸਾ ਦਿੰਦੇ ਹੋਏ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ।
Advertisement

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਹੈ ਕਿ ਹਲਕੇ ਦੇ ਪਿੰਡਾਂ ਵਿੱਚ ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਪੰਜਾਬ ਸਰਕਾਰ ਢੁੱਕਵਾਂ ਮੁਆਵਜ਼ਾ ਦੇਵੇਗੀ। ਸਰਕਾਰੀ ਅਧਿਕਾਰੀਆਂ ਦੀ ਟੀਮ ਨੂੰ ਨਾਲ ਲੈ ਕੇ ਅੱਜ ਵਿਧਾਇਕ ਸ੍ਰੀ ਢੋਸ ਨੇ ਧਰਮਕੋਟ ਖੇਤਰ ਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ। ਇਸ ਮੌਕੇ ਏ ਡੀ ਸੀ ਜਗਵਿੰਦਰ ਸਿੰਘ, ਤਹਿਸੀਲਦਾਰ ਜਸਪਾਲ ਸਿੰਘ, ਖੇਤੀਬਾੜੀ ਅਧਿਕਾਰੀ ਹੀਰਾ ਲਾਲ ਅਤੇ ਸਬੰਧਤ ਪਟਵਾਰੀ ਹਾਜ਼ਰ ਸਨ। ਟੀਮ ਨੇ ਬੇਮੌਸਮੇ ਮੀਂਹ ਅਤੇ ਭਾਰੀ ਗੜੇਮਾਰੀ ਕਾਰਨ ਪ੍ਰਭਾਵਿਤ ਪਿੰਡਾਂ ਰਸੂਲਪੁਰ, ਮੌਜਗੜ੍ਹ, ਕੈਲਾ, ਬਸਤੀ ਚਿਰਾਗਸ਼ਾਹ, ਸ਼ੇਰਪੁਰ ਤਾਇਬਾ, ਸੈਦ ਜਲਾਲਪੁਰ, ਰੇੜ੍ਹਵਾ ਤੋਂ ਇਲਾਵਾ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਢੋਸ ਨੇ ਪਟਵਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਪੱਖਪਾਤ ਤੋਂ ਪ੍ਰਭਾਵਿਤ ਸਾਰੇ ਕਿਸਾਨਾਂ ਦੀਆਂ ਫਸਲਾਂ ਦਾ ਸਹੀ ਅਤੇ ਸਪੱਸ਼ਟ ਸਰਵੇਖਣ ਕਰ ਕੇ ਨਿਰਧਾਰਤ ਸਮੇਂ ਅੰਦਰ ਰਿਪੋਰਟ ਸਰਕਾਰ ਨੂੰ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫ਼ਸਲਾਂ ਦੇ ਹੋਏ ਨੁਕਸਾਨ ਦੀਆਂ ਵਿਸ਼ੇਸ਼ ਗਿਰਦਾਵਰੀਆਂ ਕਰਵਾਉਣ ਦੇ ਵੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜਿਨ੍ਹਾਂ ਉੱਤੇ ਤੁਰੰਤ ਪ੍ਰਭਾਵ ਨਾਲ ਕੰਮ ਸ਼ੁਰੂ ਕੀਤਾ ਜਾਵੇਗਾ।

Advertisement
Advertisement
×