ਵਿਧਾਇਕ ਨੇ ਸਫ਼ਾਈ ਕਾਮਿਆਂ ਦੀ ਹੜਤਾਲ ਖੁਲ੍ਹਵਾਈ
ਨਗਰ ਕੌਂਸਲ ਮਾਨਸਾ ਦੇ ਦਫ਼ਤਰ ਮੁਹਰੇ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਲਗਾਤਾਰ ਦੂਜੇ ਦਿਨ ਧਰਨਾ ਲਾਇਆ ਗਿਆ ਅਤੇ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਦੀ ਸ਼ਹਿਰ ਦੀ ਸਫ਼ਾਈ ਨਾ ਕਰਨ ਲਈ ਫੜੀ ਅੜੀ ਨੂੰ ਗੰਭੀਰਤਾ ਨਾਲ ਲੈਂਦਿਆਂ...
ਨਗਰ ਕੌਂਸਲ ਮਾਨਸਾ ਦੇ ਦਫ਼ਤਰ ਮੁਹਰੇ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਲਗਾਤਾਰ ਦੂਜੇ ਦਿਨ ਧਰਨਾ ਲਾਇਆ ਗਿਆ ਅਤੇ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਦੀ ਸ਼ਹਿਰ ਦੀ ਸਫ਼ਾਈ ਨਾ ਕਰਨ ਲਈ ਫੜੀ ਅੜੀ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਯੂਨੀਅਨ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਕਾਰਨ ਲੱਗੇ ਹੋਏ ਆਦਰਸ਼ ਚੋਣ ਜਾਬਤੇ ਦੀ ਦੁਹਾਈ ਦਿੰਦਿਆਂ ਮੰਗਾਂ ਮੰਨਣ ਸਬੰਧੀ ਕੋਈ ਐਲਾਨ ਨਾ ਕਰ ਸਕਣ ਦਾ ਕਾਨੂੰਨੀ ਵਾਸਤਾ ਪਾਇਆ ਗਿਆ।
ਮੀਟਿੰਗ ਦੌਰਾਨ ਚੋਣ ਜਾਬਤੇ ਨੂੰ ਗੰਭੀਰਤਾ ਨਾਲ ਲੈਕੇ ਵਿਧਾਇਕ ਵੱਲੋਂ ਸਫ਼ਾਈ ਸੇਵਕ ਯੂਨੀਅਨ ਨੂੰ ਵਿਸ਼ਵਾਸ਼ ਦਿਵਾਇਆ ਗਿਆ ਸਰਕਾਰ ਨਾਲ ਤਾਲਮੇਲ ਕਰਕੇ 19 ਦਸੰਬਰ ਤੱਕ ਮਸਲੇ ਦਾ ਹੱਲ ਕਰਵਾਇਆ ਜਾਵੇਗਾ। ਇਸਦੇ ਨਾਲ ਹੀ ਸਫ਼ਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ 25 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਅਤੇ ਨਾਲ ਹੀ ਚਿਤਾਵਨੀ ਦਿੱਤੀ ਗਈ ਜੇ ਸਮੇਂ-ਸਿਰ ਮਸਲਾ ਹੱਲ ਨਾ ਹੋਇਆ ਤਾਂ 26 ਦਸੰਬਰ ਤੋਂ ਮੁੜ ਅਣਮਿਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਪ੍ਰਵੀਨ ਕੁਮਾਰ, ਮੁਕੇਸ਼ ਰੱਤੀ, ਸੰਜੀਵ ਕੁਮਾਰ, ਸੈਕਟਰੀ ਸੁਖਦੇਵ ਅਤੇ ਮਨੋਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ 50 ਮੁਲਾਜ਼ਮ ਪੱਕੇ ਹਨ ਅਤੇ 103 ਠੇਕੇ ’ਤੇ ਕੰਮ ਕਰ ਰਹੇ ਹਨ।

