ਵਿਧਾਇਕ ਨੇ ਭਾਗਸਰ-ਦੁਤਾਰਿਆਂ ਸੜਕ ਦਾ ਨੀਂਹ ਪੱਥਰ ਰੱਖਿਆ
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਭਾਗਸਰ ਵਿੱਚ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਵਿਧਾਇਕ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ...
Advertisement
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਭਾਗਸਰ ਵਿੱਚ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਵਿਧਾਇਕ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਲਗਾਤਾਰ ਪਿੰਡਾਂ ਦੀਆਂ ਗਲੀਆਂ, ਨਾਲੀਆਂ ਤੇ ਸੜਕਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਭਾਗਸਰ ਤੋਂ ਦੁਤਾਰਿਆਂ ਵਾਲੀ ਨੂੰ ਜਾਣ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਇਹ ਸੜਕ 65 ਲੱਖ 76 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਚਾਹੇ ਉਹ ਸਿੱਖਿਆ, ਵਿਕਾਸ ਤੇ ਸਿਹਤ ਆਦਿ ਸਾਰੇ ਪੂਰੇ ਕੀਤੇ ਜਾਣਗੇ। ਇਸ ਮੌਕੇ ਪਿੰਡ ਦੇ ਸਰਪੰਚ ਸੁਧੀਰ ਕੂਕਨਾ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।
Advertisement
Advertisement