ਵਿਧਾਇਕ ਨੇ ਪਿੰਡਾਂ ’ਚ ਖੇਡ ਗਰਾਊਂਡਾਂ ਦੇ ਨੀਂਹ ਪੱਥਰ ਰੱਖੇ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਤਿਆਰ ਕਰਨ ਦਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਕੜੀ ਅਧੀਨ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਅੱਜ...
Advertisement
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਤਿਆਰ ਕਰਨ ਦਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਕੜੀ ਅਧੀਨ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਅੱਜ ਖੀਆਲੀਵਾਲਾ, ਭੋਖੜਾ, ਸਿਵੀਆਂ, ਨੇਹੀਆਂ ਵਾਲਾ, ਮਹਿਮਾ ਸਰਜਾ ਅਤੇ ਕਿਲੀ ਨਿਹਾਲ ਸਿੰਘ ਵਾਲਾ ਪਿੰਡਾਂ ਵਿੱਚ ਨਵੇਂ ਖੇਡ ਗਰਾਊਂਡਾਂ ਦੇ ਨੀਂਹ ਪੱਥਰ ਰੱਖੇ।ਇਹ ਖੇਡ ਗਰਾਊਂਡ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲੱਖਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਗਰਾਊਂਡਾਂ ਵਿੱਚ ਫੁੱਟਬਾਲ, ਕ੍ਰਿਕਟ, ਵਾਲੀਬਾਲ, ਕਬੱਡੀ ਅਤੇ ਬਾਸਕਟਬਾਲ ਦੀਆਂ ਟੀਮਾਂ ਲਈ ਖਾਸ ਮੈਦਾਨ ਤਿਆਰ ਕੀਤੇ ਜਾਣਗੇ। ਇਸ ਦੇ ਨਾਲ ਸੈਰ-ਸਪਾਟੇ ਲਈ ਟਰੈਕ, ਲਾਈਟਿੰਗ, ਪਾਣੀ ਦੀ ਸੁਵਿਧਾ ਅਤੇ ਹਰੇ-ਭਰੇ ਵਾਤਾਵਰਨ ਲਈ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਜਾਣਗੇ।
ਪਿੰਡਾਂ ਦੀਆਂ ਪੰਚਾਇਤਾਂ ਤੇ ਸਮਾਜ ਸੇਵਕਾਂ ਨੇ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਖੇਡ ਗਰਾਊਂਡਾਂ ਦੀ ਤਿਆਰੀ ਨਾਲ ਨਾ ਸਿਰਫ਼ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਬਲਕਿ ਖੇਡਾਂ ਵਿੱਚ ਅੱਗੇ ਵਧ ਕੇ ਪੰਜਾਬ ਦੇ ਵਿਕਾਸ ਵਿੱਚ ਵੀ ਆਪਣਾ ਯੋਗਦਾਨ ਪਾਉਣਗੇ।
Advertisement
ਇਸ ਮੌਕੇ ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ, ਜਸਵੀਰ ਸਿੰਘ ਜੀਦਾ ਬਲਾਕ ਪ੍ਰਧਾਨ, ਦਿਲਬਾਗ ਸਿੰਘ ਇੰਚਾਰਜ ਥਾਣਾ ਨੇਹੀਆਂ ਵਾਲਾ, ਦਵਿੰਦਰ ਸਿੰਘ ਐੱਸ.ਡੀ.ਓ., ਰੁਪਿੰਦਰਜੀਤ ਸਿੰਘ ਬੀ.ਡੀ.ਪੀ.ਓ. ਗੋਨਿਆਣਾ, ਕ੍ਰਿਸ਼ਨ ਕੁਮਾਰ ਪ੍ਰਿੰਸੀਪਲ, ਭੋਖੜਾ, ਜਗਸੀਰ ਸਿੰਘ ਹੈੱਡਮਾਸਟਰ ਸਮੇਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Advertisement
