ਵਿਧਾਇਕ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਭੇਟ
ਪਿੰਡ ਮੌੜ ਨਾਭਾ ਵਿਚ ਭਾਰੀ ਮੀਂਹ ਕਾਰਨ ਪਿਛਲੇ ਦਿਨੀਂ ਘਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਸੀ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਦੁੱਖ ਸਾਂਝਾ ਕੀਤਾ ਅਤੇ ਆਰਥਿਕ ਸਹਾਇਤਾ ਵਜੋਂ...
Advertisement
ਪਿੰਡ ਮੌੜ ਨਾਭਾ ਵਿਚ ਭਾਰੀ ਮੀਂਹ ਕਾਰਨ ਪਿਛਲੇ ਦਿਨੀਂ ਘਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਸੀ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਦੁੱਖ ਸਾਂਝਾ ਕੀਤਾ ਅਤੇ ਆਰਥਿਕ ਸਹਾਇਤਾ ਵਜੋਂ 8 ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਜ਼ਿਕਰਯੋਗ ਹੈ ਕਿ ਕਰਨੈਲ ਸਿੰਘ (65) ਅਤੇ ਉਸ ਦੀ ਪਤਨੀ ਨਿੰਦਰ ਕੌਰ (60) ਦੀ ਭਾਰੀ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ ਸੀ। ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਵਿੱਚ ਜੁਟੀ ਹੋਈ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਭਾਰੀ ਬਰਸਾਤ ਨਾਲ ਘਰ ਨੁਕਸਾਨੇ ਗਏ ਅਤੇ ਪਰਿਵਾਰਾਂ ਨੂੰ ਜੀਆਂ ਦਾ ਘਾਟਾ ਪਿਆ ਹੈ। ਇਨ੍ਹਾਂ ਮਾਮਲਿਆਂ ਵਿੱਚ ਨਾਲੋਂ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਨੁਕਸਾਨੇ ਗਏ ਘਰਾਂ ਦਾ ਵੀ ਸਾਰਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੂਰੇ ਯਤਨ ਕੀਤੇ ਜਾਣਗੇ।
Advertisement
Advertisement
×