ਵਿਧਾਇਕ ਵੱਲੋਂ ਹੜ੍ਹ ਪੀੜਤਾਂ ਦੀ ਮਾਲੀ ਮਦਦ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਆਪਣੀ ਤਨਖਾਹ ਵਿਚੋਂ 1 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤਾ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ...
Advertisement
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਆਪਣੀ ਤਨਖਾਹ ਵਿਚੋਂ 1 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤਾ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਵਿਚ ਬਹੁਤ ਸਾਰੇ ਲੋਕ ਘਰੋਂ ਬੇਘਰ ਹੋਏ ਨੇ ਜਿਨ੍ਹਾਂ ਦੇ ਰਹਿਣ ਸਹਿਣ, ਖਾਣ ਪੀਣ ਅਤੇ ਰੋਜ਼ਮਰਾ ਦੀਆਂ ਹੋਰ ਜ਼ਰੂਰਤਾਂ ਲਈ ਸਹਿਯੋਗ ਕਰਨਾ ਨੈਤਿਕ ਫਰਜ਼ ਹੈ।
Advertisement
Advertisement
×