ਨਿੱਜੀ ਪੱਤਰ ਪ੍ਰੇਰਕ
ਜਲਾਲਾਬਾਦ, 27 ਜੁਲਾਈ
ਹਲਕਾ ਵਿਧਾਇਕ ਰਮਿੰਦਰ ਆਵਲਾ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਸਭ ਤੋਂ ਪਹਿਲਾਂ ਵਿਧਾਇਕ ਰਮਿੰਦਰ ਆਵਲਾ ਨੇ ਨਗਰ ਕੌਂਸਲ ਪ੍ਰਧਾਨ ਵਿਕਾਸਦੀਪ ਚੌਧਰੀ ਨਾਲ ਮਿਲ ਕੇ ਨਵੇਂ ਬੱਸ ਸਟੈਂਟ ਤੋਂ ਲੈ ਕੇ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਹਾਊਸ ਤੱਕ ਇੰਟਰਲਾਕ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਪ੍ਰੋਵਾਈਡਿੰਗ ਐਂਡ ਫਿਕਸਿੰਗ ਰਾਸ਼ਟਰੀ ਝੰਡਾ 30.50 ਮੀਟਰ ਅਤੇ ਪ੍ਰੋਵਾਈਡਿੰਗ ਐਂਡ ਫਿਕਸਿੰਗ ਸਟਰਕਚਰ ਆਈ ਲਵ ਜਲਾਲਾਬਾਦ ਤੇ ਪੰਜਾਬ ਲੋਕ ਨਿਰਮਾਣ ਅਧੀਨ ਵਾਰਡ ਨੰਬਰ-11 ’ਚ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਰਮਿੰਦਰ ਆਵਲਾ ਨੇ ਦੱਸਿਆ ਕਿ ਸ਼ਹਿਰ ’ਚ ਅੱਜ 2.73 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਹਨ, ਜਿਸ ’ਚ ਸ਼ਹਿਰ ਦੇ ਮੁੱਖ ਮਾਰਗ ਦੇ ਨਾਲ ਕੱਚੇ ਰਸਤੇ ’ਚ ਇੰਟਰਲਾਕ ਟਾਈਲਾਂ ਲਗਾ ਕੇ ਇਸ ਨੂੰ ਖੂਬਸੂਰਤ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਨੈਸ਼ਨਲ ਫਲੈਗ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਸ਼ਹਿਰ ’ਚ ਲੋੜੀਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਹਨ।