ਵਿਧਾਇਕ ਵੱਲੋਂ ਨਵੀਂ ਅਨਾਜ ਮੰਡੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਨਵੀਂ ਬਣ ਰਹੀ ਬੁਢਲਾਡਾ ਦੀ ਅਨਾਜ ਮੰਡੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਨਵੀਂ ਬਣ ਰਹੀ ਅਨਾਜ ਮੰਡੀ ਵਿੱਚ ਹਰ ਕਿਸਮ ਦੇ ਵਿਕਾਸ...
Advertisement
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਨਵੀਂ ਬਣ ਰਹੀ ਬੁਢਲਾਡਾ ਦੀ ਅਨਾਜ ਮੰਡੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਨਵੀਂ ਬਣ ਰਹੀ ਅਨਾਜ ਮੰਡੀ ਵਿੱਚ ਹਰ ਕਿਸਮ ਦੇ ਵਿਕਾਸ ਕਾਰਜ ਜਿਵੇਂ ਸੀਵਰੇਜ, ਪੀਣ ਵਾਲਾ ਪਾਣੀ, ਦੁਕਾਨਾਂ, ਸੜਕਾਂ, ਮੰਡੀ ਬੋਰਡ ਦਫ਼ਤਰ ਦਾ ਕੰਮ ਵੱਡੇ ਪੱਧਰ ’ਤੇ ਚੱਲ ਰਿਹਾ ਹੈ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 51 ਏਕੜ ਵਿੱਚ ਨਵੀਂ ਅਨਾਜ ਮੰਡੀ ਦਾ ਨਿਰਮਾਣ ਹੋਣਾ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਅਨਾਜ ਮੰਡੀ 65 ਕਰੋੜ ਦੀ ਲਾਗਤ ਨਾਲ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਅਨਾਜ ਮੰਡੀ ਨਾਲ ਜਿੱਥੇ ਵਪਾਰ ਦਾ ਵਾਧਾ ਹੋਵੇਗਾ, ਉਥੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਮੁਨੀਮਾਂ ਅਤੇ ਟਰਾਂਸਪੋਰਟਾਂ ਨੂੰ ਵੀ ਲਾਭ ਹੋਵੇਗਾ।
Advertisement
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਤੀਸ਼ ਸਿੰਗਲਾ, ਜਸਵਿੰਦਰ ਸਿੰਘ, ਰਾਜਿੰਦਰ ਕੁਮਾਰ, ਗੁਰਮੀਤ ਸਿੰਘ, ਸੋਹਣਾ ਸਿੰਘ, ਗੁਰਵਿੰਦਰ ਸਿੰਘ ਵੀ ਮੌਜੂਦ ਸਨ।
Advertisement
Advertisement
×