DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕ ਸਿੱਧੂ ਨੇ ਨਵੇਂ ਕੌਂਸਲਰਾਂ ਨੂੰ ਵਧਾਈ ਦਿੱਤੀ

ਨਗਰ ਪੰਚਾਇਤ ਭਾਈ ਰੂਪਾ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਦੀ ਖੁਸ਼ੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਨਵੇਂ ਚੁਣੇ ਗਏ ਕੌਂਸਲਰਾਂ ਨੇ ਗੁਰਦੁਆਰਾ ਸਾਹਿਬ ਭਾਈ ਰੂਪਾ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਵਿਧਾਇਕ...

  • fb
  • twitter
  • whatsapp
  • whatsapp
Advertisement
ਨਗਰ ਪੰਚਾਇਤ ਭਾਈ ਰੂਪਾ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਦੀ ਖੁਸ਼ੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਨਵੇਂ ਚੁਣੇ ਗਏ ਕੌਂਸਲਰਾਂ ਨੇ ਗੁਰਦੁਆਰਾ ਸਾਹਿਬ ਭਾਈ ਰੂਪਾ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਸਿੱਧੂ ਕਿਹਾ ਕਿ ਕੋਠਾ ਗੁਰੂ, ਭਾਈ ਰੂਪਾ ਅਤੇ ਮਹਿਰਾਜ ਦੀਆਂ ਨਗਰ ਪੰਚਾਇਤ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ ਨੇ ਇਹ ਸਪੱਸ਼ਟ ਕੀਤਾ ਹੈ ਕਿ ਲੋਕ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਨਫ਼ਰਤ ਅਤੇ ਝੂਠ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਦਿਆਂ ‘ਆਪ’ ਦੀ ਸੱਚਾਈ, ਨਰਮਾਈ ਤੇ ਵਿਕਾਸ ਦੀ ਨੀਤੀ ’ਤੇ ਮੋਹਰ ਲਗਾਈ ਹੈ। ਉਨ੍ਹਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਪੂਰੀ ਤਨਦੇਹੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜਸਵੀਰ ਸਿੰਘ ਭਾਈ ਰੂਪਾ, ਦੀਪ ਜੰਡੂ, ਸੁਰਜੀਤ ਸਿੰਘ ਭਾਈ ਰੂਪਾ, ਜਗਰਾਜ ਸਿੰਘ ਬਰਾੜ ਅਤੇ ਜਗਸੀਰ ਸਿੰਘ ਸੀਰਾ ਪੰਨੂ ਹਾਜ਼ਰ ਸਨ।

Advertisement
Advertisement
×