DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕ ਨੇ ਦਾਣਾ ਮੰਡੀ ਜ਼ੀਰਾ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਕਿਸਾਨਾਂ ਨੂੰ ਮੰਡੀਆਂ ਵਿਚ ਨਹੀਂ ਰੁਲਣ ਦਿੱਤਾ ਜਾਵੇਗਾ: ਜ਼ੀਰਾ

  • fb
  • twitter
  • whatsapp
  • whatsapp
featured-img featured-img
ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਨਰੇਸ਼ ਕਟਾਰੀਆ ਅਤੇ ਹੋਰ।
Advertisement
ਇੱਥੇ ਅੱਜ ਦਾਣਾ ਮੰਡੀ ਵਿੱਚ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਵਿਧਾਇਕ ਨੇ ਆੜ੍ਹਤੀ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਰਾਜੇਸ਼ ਢੰਡ ਦੀ ਆੜ੍ਹਤ ’ਤੇ ਸੁਖਵਿੰਦਰ ਸਿੰਘ ਪੁੱਤਰ ਨਿਹਾਲ ਸਿੰਘ ਪਿੰਡ ਲਹਿਰਾ ਰੋਹੀ ਦੀ ਢੇਰੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਨਹੀਂ ਰੁਲਣ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ।

ਇਸ ਮੌਕੇ ਇਕਬਾਲ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ, ਸ਼ੰਮੀ ਜੈਨ, ਧਰਮਪਾਲ ਚੁੱਘ, ਅਮਰੀਕ ਸਿੰਘ ਅਹੂਜਾ, ਹਰਪਾਲ ਸਿੰਘ, ਸੱਤਪਾਲ ਨਰੂਲਾ, ਅੰਗਰੇਜ਼ ਸਿੰਘ ਆੜ੍ਹਤੀ, ਹਰਜਿੰਦਰ ਸਿੰਘ ਭਿੰਡਰ, ਮਨਜੀਤ ਸਿੰਘ ਪੱਬੀ, ਇੰਦਰਜੀਤ ਸਿੰਘ ਬੁੱਟਰ, ਹਰਦੀਪ ਸਿੰਘ ਬਰਸਾਲ ਸੈਕਟਰੀ ਮਾਰਕੀਟ ਕਮੇਟੀ ਜ਼ੀਰਾ, ਇੰਸਪੈਕਟਰ ਬਲਜੀਤ ਸਿੰਘ ਪਨਗਰੇਨ, ਹਰਪ੍ਰੀਤ ਸ਼ਰਮਾ ਪਨਸਪ, ਅਜੇ ਸ਼ਰਮਾ ਵੇਅਰ ਹਾਊਸ, ਗੁਰਭੇਜ ਸਿੰਘ ਮਾਰਕਫੈੱਡ, ਇੰਸ: ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਇੰਸ: ਸੁਖਮੰਦਰ ਸਿੰਘ ਮਾਰਕੀਟ ਕਮੇਟੀ ਜ਼ੀਰਾ ਤੋਂ ਜਪਿੰਦਰ ਸਿੰਘ ਸਿੱਧੂ ਅਤੇ ਜਗਮੋਹਨ ਸਿੰਘ ਹਾਜ਼ਰ ਸਨ।

Advertisement

Advertisement
Advertisement
×