ਵਿਧਾਇਕ ਉਗੋਕੇ ਵੱਲੋਂ ਲਿੰਕ ਸੜਕਾਂ ਦੇ ਨੀਂਹ ਪੱਥਰ
ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋ ਅੱਜ ਵਿਧਾਨ ਸਭਾ ਹਲਕਾ ਭਦੌੜ ਵਿਚ 10.44 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 67.70 ਕਿਲੋਮੀਟਰ ਲੰਬਾਈ ਦੀਆਂ 25 ਲਿੰਕ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਉੱਗੋਕੇ ਨੇ ਦੱਸਿਆ ਕਿ ਤਪਾ ਤੋਂ...
Advertisement
ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋ ਅੱਜ ਵਿਧਾਨ ਸਭਾ ਹਲਕਾ ਭਦੌੜ ਵਿਚ 10.44 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 67.70 ਕਿਲੋਮੀਟਰ ਲੰਬਾਈ ਦੀਆਂ 25 ਲਿੰਕ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਉੱਗੋਕੇ ਨੇ ਦੱਸਿਆ ਕਿ ਤਪਾ ਤੋਂ ਪਿੰਡ ਘੁੰਨਸਾਂ ਨੂੰ ਜਾਂਦੀ ਲਿੰਕ ਸੜਕ ਤੇ ਵੀ ਲਗਭਗ 86 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਇਹ ਸੜਕ ਪਿਛਲੇ ਕਾਫ਼ੀ ਸਮੇਂ ਤੋਂ ਖਸਤਾ ਹਾਲਤ ’ਚ ਹੋਣ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ।
Advertisement
Advertisement
Advertisement
×

