ਵਿਧਾਇਕ ਵੱਲੋਂ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਝਾੜ-ਝੰਬ : The Tribune India

ਵਿਧਾਇਕ ਵੱਲੋਂ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਝਾੜ-ਝੰਬ

ਨਾਜਾਇਜ਼ ਕਾਬਜ਼ਕਾਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ; ਦੁਕਾਨਦਾਰਾਂ ਦੀ ਸਮੱਸਿਆ ਹੱਲ ਕਰਨ ਦਾ ਭਰੋਸਾ

ਵਿਧਾਇਕ ਵੱਲੋਂ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਝਾੜ-ਝੰਬ

ਭੁੱਚੋ ਮੰਡੀ ਵਿੱਚ ਦੁਕਾਨਦਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜਗਸੀਰ ਸਿੰਘ ਅਤੇ ਕੌਂਸਲ ਪ੍ਰਧਾਨ ਜੌਨੀ ਬਾਂਸਲ।

ਪਵਨ ਗੋਇਲ

ਭੁੱਚੋ ਮੰਡੀ, 26 ਨਵੰਬਰ

ਸਥਾਨਕ ਵਾਰਡ ਨੰਬਰ ਪੰਜ ਵਿੱਚ ਸੜਕਾਂ ’ਤੇ ਨਾਜਾਇਜ਼ ਕਬਜ਼ੇ ਕਰਕੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਨੇ ਅੱਜ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਨਗਰ ਕੌਂਸਲ ਦੇ ਪ੍ਰਧਾਨ ਜੌਨੀ ਬਾਂਸਲ ਨੂੰ ਮਿਲ ਕੇ ਸ਼ਿਕਾਇਤ ਕੀਤੀ ਅਤੇ ਮੌਕਾ ਦੇਖਣ ਦੀ ਅਪੀਲ ਕੀਤੀ। ਵਿਧਾਇਕ ਨੇ ਤੁਰੰਤ ਵਾਰਡ ਦਾ ਦੌਰਾ ਕੀਤਾ। ਉਨ੍ਹਾਂ ਕੁੱਝ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਉਣ ਅਤੇ ਕਈ ਦਿਨਾਂ ਤੋਂ ਲਗਾਤਾਰ ਫਾਲਤੂ ਸਾਮਾਨ ਨੂੰ ਅੱਗ ਲਗਾ ਕੇ ਭਾਰੀ ਪ੍ਰਦੂਸ਼ਣ ਫੈਲਾਉਣ ਵਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ। ਕੌਂਸਲ ਪ੍ਰਧਾਨ ਜੌਨੀ ਬਾਸਲ ਨੇ ਤੁਰੰਤ ਕਰਮਚਾਰੀ ਲਗਾ ਕੇ ਗੰਦਗੀ ਦੇ ਢੇਰਾਂ ਨੂੰ ਲਗਾਈ ਅੱਗ ਬੁਝਾਈ। ਵਾਰਡ ਵਾਸੀਆਂ ਨੇ ਰਿਹਾਇਸ਼ੀ ਮਕਾਨਾਂ ਨਜ਼ਦੀਕ ਖੁੱਲ੍ਹੇ ਮੀਟ ਦੇ ਖੋਖੇ ਚੁਕਵਾਉਣ ਦੀ ਮੰਗ ਕੀਤੀ। ਵਾਰਡ ਵਾਸੀਆਂ ਨੇ ਕਿਹਾ ਕਿ ਉਹ ਮੀਟ ਦੇ ਖੋਖਿਆਂ, ਗੰਦਗੀ ਦੇ ਢੇਰਾਂ ਅਤੇ ਪ੍ਰਦੂਸ਼ਣ ਤੋਂ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਵਿਧਾਇਕ ਅਤੇ ਨਗਰ ਕੌਂਸਲ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਪੱਕਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਕਿ ਦੁਕਾਨਦਾਰਾਂ ਨੂੰ ਭਵਿੱਖ ਵਿਚ ਪ੍ਰੇਸ਼ਾਨ ਨਾ ਹੋਣਾ ਪਵੇ। ਦੁਕਾਨਦਾਰਾਂ ਨੇ ਵਿਧਾਇਕ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All