ਫਿਰੋਜ਼ਪੁਰ ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ
ਹਡ਼੍ਹਾਂ ਕਾਰਨ ਸਰਹੱਦੀ ਖੇਤਰ ’ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਚਰਚਾ
ਪਿਛਲੇ ਦਿਨੀਂ ਸਤਲੁਜ ਦਰਿਆ ਦੇ ਪਾਣੀ ਵਧਣ ਕਾਰਨ ਆਏ ਹੜਾਂ ਕਾਰਨ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਹੈ ਅਤੇ ਹੜ੍ਹ ਨਾਲ ਹੋਈ ਨੁਕਸਾਨ ਦਾ ਖਮਿਆਜ਼ਾ ਦਰਿਆ ਏਰੀਆ ਦੇ ਲੋਕ ਅਜੇ ਤੱਕ ਵੀ ਭੁਗਤ ਰਹੇ ਹਨ। ਜ਼ਿਲ੍ਹਾ ਫਿਰੋਜ਼ਪੁਰ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂ ਹਰਸਹਾਏ ਫੌਜਾ ਸਿੰਘ ਸਰਾਰੀ ਨੇ ਜ਼ਿਲ੍ਹੇ ਵਿੱਚ ਆਏ ਹੜ੍ਹ ਕਾਰਨ ਹੋਏ ਲੋਕਾਂ ਦੇ ਨੁਕਸਾਨ ਦੀ ਭਰਭਾਈ, ਮੁਆਵਜ਼ੇ ਅਤੇ ਰਾਹਤ ਕਾਰਜਾਂ ਬਾਰੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਚਰਚਾ ਕੀਤੀ। ਵਿਧਾਇਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਖਰਾਬੇ ਦਾ ਜ਼ਾਇਜਾ ਲਿਆ ਜਾ ਰਿਹਾ ਹੈ ਅਤੇ ਜਲਦੀ ਹੀ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਵਿਧਾਇਕਾਂ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਵੱਲੋਂ ਪਿੰਡਾਂ ਵਿੱਚ ਸੜਕਾਂ, ਗਲੀਆਂ, ਬਿਲਡਿੰਗਾਂ ਆਦਿ ਦੇ ਹੋਏ ਨੁਕਸਾਨ ਦੀ ਰਿਪੇਅਰ ਅਤੇ ਮੁੜ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੰਜਾਬ ਵਾਸੀਆਂ ਦੇ ਨਾਲ ਹਮੇਸ਼ਾ ਖੜ੍ਹਂ ਹੈ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਭਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੀਟਿੰਗ ਵਿਚ ਮੋਗਾ ਜ਼ਿਲ੍ਹੇ ਦੇ ਵਿਧਾਇਕ ਵੀ ਸ਼ਾਮਲ ਸਨ। ਉਨ੍ਹਾਂ ਵੀ ਆਪਣੇ ਮਸਲੇ ਭਗਵੰਤ ਮਾਨ ਨਾਲ ਵਿਚਾਰੇ