ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਨਰੇਗਾ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਹੱਕੀ ਮੰਗਾਂ ਨਾ ਮੰਨਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ
ਮਾਨਸਾ ਵਿੱਚ ਕੰਮ ਨਾ ਮਿਲਣ ਕਾਰਨ ਪ੍ਰਦਰਸ਼ਨ ਕਰਦੇ ਹੋਏ ਮਨਰੇਗਾ ਮਜ਼ਦੂਰ। -ਫੋਟੋ: ਸੁਰੇਸ਼
Advertisement

ਮਨਰੇਗਾ ਵਰਕਰਜ਼ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਹੱਕੀ ਮੰਗਾਂ-ਮਸਲਿਆਂ ਨੂੰ ਲੈ ਕੇ ਜ਼ਿਲ੍ਹਾ ਕਚਹਿਰੀਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰਾਂ ਨੇ ਦੋਸ਼ ਲਾਇਆ ਕਿ ਉਹ ਕੰਮ ਮੰਗ ਰਹੇ ਹਨ, ਪ੍ਰੰਤੂ ਉਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਵੱਲੋਂ ਕੰਮ ਨਹੀਂ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਭੇਜਿਆ ਗਿਆ। ਇਸ ਤੋਂ ਪਹਿਲਾਂ ਮਜ਼ਦੁਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਲਿਤ ਦਾਸਤਾਂ ਵਿਰੋਧੀ ਅੰਦੋਲਨ ਦੇ ਜਨਰਲ ਸਕੱਤਰ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਮਜ਼ਦੂਰਾਂ ਨੂੰ ਮੰਗ ਨਾ ਮਿਲਣ ਕਾਰਨ ਉਹ ਵਿਹਲੇ ਹੋਏ ਪਏ ਹਨ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਪੱਕੇ ਖਾਲਾਂ ਦੀ ਸਾਫ-ਸਫਾਈ, ਰੋਡ ਬਰਮਾ ਦਾ ਕੰਮ, ਵਾਟਰ ਵਰਕਸ ਦੀ ਸਾਫ-ਸਫਾਈ ਅਤੇ ਛੱਪੜਾਂ ਦਾ ਕੰਮ 5 ਸਾਲਾਂ ਵਿੱਚ ਇੱਕ ਵਾਰੀ ਕਰਵਾਉਣ ਲਈ ਸੰਦੇਸ਼ ਆਏ ਹੋਏ ਹਨ,ਜਿਸ ਕਰਕੇ ਮਜ਼ਦੂਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਕੱਲ੍ਹ 17 ਜੁਲਾਈ ਨੂੰ ਪਿੰਡ ਟਿੱਬੀ ਹਰੀ ਸਿੰਘ (ਸਰਦੂਲਗੜ੍ਹ) ਵਿੱਚ ਪੱਕੇ ਖਾਲਾਂ ਦਾ ਮਸਟਰੋਲ ਨਿਕਲਿਆ ਹੋਇਆ ਸੀ, ਪਰ ਸਬੰਧਤ ਮਨਰੇਗਾ ਅਧਿਕਾਰੀਆਂ ਵੱਲੋਂ ਕੱਲ੍ਹ ਮਨਰੇਗਾ ਮਜ਼ਦੂਰਾਂ ਤੋਂ ਮਸਟਰੋਲ ਵਾਪਸ ਲੈ ਲਿਆ ਹੈ ਅਤੇ ਕਿਹਾ ਗਿਆ ਕਿ ਪੱਕੇ ਖਾਲਾਂ ਦਾ ਕੰਮ ਮਨਰੇਗਾ ਵਿੱਚੋਂ ਕੱਟ ਦਿੱਤਾ ਗਿਆ ਹੈ, ਜਿਸ ਕਰਕੇ ਉਹ ਕੰਮ ਬੰਦ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਇਸਦੇ ਸਬੰਧ ਵਿੱਚ ਜਿਲ੍ਹਾ ਕੁਆਰਡੀਨੇਟਰ ਮਨਰੇਗਾ ਬੀ.ਡੀ.ਪੀ.ਓ. ਸਰਦੂਲਗੜ੍ਹ ਤੋਂ ਨੋਟੀਫਿਕੇਸ਼ਨ ਦੀ ਕਾਪੀ ਮੰਗੀ ਤਾਂ ਉਨਾਂ ਨੇ ਕੋਈ ਠੋਸ ਜਵਾਬ ਨਹੀਂ ਦਿੱਤਾ, ਜਿਸ ਦੇ ਸਬੰਧ ਵਿੱਚ ਅੱਜ ਮੰਗ ਪੱਤਰ ਭੇਜਿਆ ਗਿਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੰਮ ਤੁਰੰਤ ਚਾਲੂ ਨਾ ਕਰਵਾਏ ਗਏ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Advertisement
Advertisement