ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਮੁਜ਼ਾਹਰਾ

ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਅਤੇ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ
ਮਾਨਸਾ ਵਿੱਚ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਮਜ਼ਦੂਰ। -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 21 ਫਰਵਰੀ

Advertisement

ਜ਼ਿਲ੍ਹੇ ਵਿੱਚ ਮਨਰੇਗਾ ਮਜ਼ਦੂਰਾਂ ਨੂੰ ਕਾਨੂੰਨ ਤਹਿਤ ਕੰਮ ਨਾ ਮਿਲਣ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮਾਨਸਾ ਦੇ ਬੀਡੀਪੀਓ ਦਫ਼ਤਰ ਦਾ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਸਮਾਓਂ ਤੇ ਏਟਕ ਦੇ ਕਰਨੈਲ ਸਿੰਘ ਭੀਖੀ ਦੀ ਅਗਵਾਈ ਹੇਠ ਸੈਂਕੜੇ ਕਿਰਤੀ ਕਾਮਿਆਂ ਵੱਲੋਂ ਘਿਰਾਓ ਕੀਤਾ ਗਿਆ।

ਕਾਮਰੇਡ ਕ੍ਰਿਸ਼ਨ ਸਿੰਘ ਚੌਹਾਨ ਤੇ ਐਡਵੋਕੇਟ ਕੁਲਵਿੰਦਰ ਉੱਡਤ ਨੇ  ਕਿਹਾ ਕਿ ਮਨਰੇਗਾ ਕਾਮਿਆਂ ਨੂੰ ਰੁਜ਼ਗਾਰ ਨਾ ਮਿਲਣ ਕਾਰਨ ਉਨ੍ਹਾਂ ਦੇ ਚੁੱਲ੍ਹੇ ਠੰਢੇ ਹੋ ਗਏ ਹਨ। ਉਨ੍ਹਾਂ ਕਾਮਿਆਂ ਦੀ ਬਕਾਇਆ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਤੇ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੰਗ ਕੀਤੀ।

ਉਨ੍ਹਾਂ ਸੂਬਾ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਜਾਣ-ਬੁੱਝ ਕੇ ਮਜ਼ਦੂਰ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਲੋੜਵੰਦ ਪਰਿਵਾਰਾਂ ਨੂੰ ਦਸ-ਦਸ ਮਰਲੇ ਦੇ ਪਲਾਟ ਦੇਣ, ਘੱਟੋ ਘੱਟ ਬੁਢਾਪਾ ਪੈਨਸ਼ਨ 5000 ਰੁਪਏ ਪ੍ਰਤੀ ਮਹੀਨਾ, 1/3 ਹਿੱਸੇ ਦੀ ਪੰਚਾਇਤੀ ਜ਼ਮੀਨ ਵਿੱਚੋਂ ਦਲਿਤਾਂ ਦੇਣ ਤੇ ਨਰਮਾ ਚੁਗਾਈ ਦਾ ਬਕਾਇਆ ਤੁਰੰਤ ਜਾਰੀ ਕਰੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕੀਤੀ ਜਾ ਰਹੀ ਆਨਾਕਾਨੀ ਬਰਦਾਸ਼ਤ ਨਹੀਂ ਹੋਵੇਗੀ ਜਿਸ ਖਿਲਾਫ ਤਿੱਖਾ ਅੰਦੋਲਨ ਕੀਤਾ ਜਾਏਗਾ।

ਇਸ ਮੌਕੇ ਬੀਡੀਪੀਓ ਨੂੰ ਜਥੇਬੰਦੀਆਂ ਵੱਲੋਂ ਮੰਗਾਂ ਸਬੰਧੀ ਮੰਗ ਪੱਤਰ ਸੂਬਾ ਸਰਕਾਰ ਨੂੰ ਭੇਜਿਆ ਗਿਆ।

ਇਸ ਮੌਕੇ ਦਲਜੀਤ ਮਾਨਸ਼ਾਹੀਆ, ਰੂਪ ਸਿੰਘ ਢਿੱਲੋਂ, ਕਪੂਰ ਸਿੰਘ ਕੋਟ ਲੱਲੂ, ਸੁਖਦੇਵ ਸਿੰਘ ਪੰਧੇਰ, ਗੁਰਪਿਆਰ ਸਿੰਘ ਫੱਤਾ, ਸੁਖਦੇਵ ਮਾਨਸਾ, ਬੂਟਾ ਸਿੰਘ ਬਰਨਾਲਾ, ਮੋਤੀ ਸਿੰਘ ਭੈਣੀਬਾਘਾ, ਸਿੰਦਰ ਕੌਰ, ਗੁਰਦੇਵ ਸਿੰਘ ਦਲੇਲ ਸਿੰਘ ਵਾਲਾ, ਹਰਨੇਕ ਸਿੰਘ ਢਿੱਲੋਂ, ਹਰਨੇਕ ਪੰਧੇਰ, ਮੁਖਤਿਆਰ ਸਿੰਘ ਖਿਆਲਾਂ, ਬੂਟਾ ਸਿੰਘ ਬਾਜੇਵਾਲਾ, ਮੱਘਰ ਮੀਰਪੁਰ, ਬਲਦੇਵ ਦੂਲੋਵਾਲ, ਕਰਨੈਲ ਦੂਲੋਵਾਲ, ਸਿਕੰਦਰ ਸਿੰਘ ਸੱਦਾ ਸਿੰਘ ਵਾਲਾ, ਮਿੱਠੂ ਬਾਬਾ ਖਿੱਲਣ, ਰਾਜੂ ਕੋਟਲੱਲੂ ਤੇ ਹਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ।

 

Advertisement
Show comments