ਮਾਨਸਾ: ਗਾਂਧੀ ਸਕੂਲ ਲਾਗੇ ਦੋ ਮੋਟਰਸਾਈਕਲ ਸਵਾਰ ਵਿਅਕਤੀ ਰਾਹ ਜਾਂਦੀ ਔਰਤ ਤੋਂ ਮੋਬਾਈਲ ਖੋਹ ਕੇ ਫਰਾਰ ਹੋ ਗਏ ਹਨ। ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਨੂੰ ਜਸ਼ਨਪ੍ਰੀਤ ਕੌਰ ਨੇ ਦੱਸਿਆ ਕਿ ਦੁਪਹਿਰ ਸਮੇਂ ਉਹ ਸਕੂਲ ਵਿੱਚੋਂ ਛੁੱਟੀ ਹੋਣ ਮਗਰੋਂ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਉਸ ਦੇ ਹੱਥ ਵਿੱਚ ਫੜਿਆ ਮੋਬਾਈਲ ਖੋਹਕੇ ਫਰਾਰ ਹੋ ਗਏ। ਇਸੇ ਤਰ੍ਹਾਂ ਵਾਰਡ ਨੰ: 10 ਵਿਚ ਵੀ ਕੁਝ ਵਿਅਕਤੀ ਪ੍ਰੀਤੀ ਨਾਮੀ ਔਰਤ ਦਾ ਮੋਬਾਈਲ ਫੋਨ ਖੋਹ ਕੇ ਭੱਜ ਗਏ। ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ
਼