DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ugrahan Protest: ਡੀ ਸੀ ਦਫ਼ਤਰਾਂ ਅੱਗੇ ਮੋਰਚਿਆਂ ਲਈ ਲਾਮਬੰਦੀ

ਪਿੰਡ-ਪਿੰਡ ਮੁਹਿੰਮ ਸ਼ੁਰੂ ਕੀਤੀ; ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਾ ਹੋਇਆ ਰਾਮ ਸਿੰਘ ਭੈਣੀਬਾਘਾ। -ਫੋਟੋ: ਸੁਰੇਸ਼
Advertisement

ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ 30 ਅਗਸਤ ਤੋਂ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਡੀ ਸੀ ਦਫ਼ਤਰਾਂ ਅੱਗੇ ਅਣਮਿਥੇ ਸਮੇਂ ਲਈ ਮੋਰਚੇ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੋਰਚੇ ਨੂੰ ਸਫ਼ਲ ਬਣਾਉਣ ਲਈ ਜਥੇਬੰਦੀ ਵੱਲੋਂ ਪਿੰਡ-ਪਿੰਡ ਤਿਆਰੀ ਮੁਹਿੰਮ ਅਤੇ ਲਾਮਬੰਦੀ ਜ਼ੋਰਾਂ-ਸ਼ੋਰਾਂ ਨਾਲ ਆਰੰਭ ਦਿੱਤੀ ਗਈ ਹੈ। ਮਾਨਸਾ ਵਿੱਚ ਹੋਏ ਜ਼ਿਲ੍ਹਾ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ 30 ਅਗਸਤ ਤੋਂ ਸ਼ੁਰੂ ਹੋਣ ਵਾਲੇ ਇਨ੍ਹਾਂ ਮੋਰਚਿਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਕਰ ਮੁਕਤ ਵਪਾਰ ਸਮਝੌਤਾ ਨਾ ਕੀਤਾ ਜਾਵੇ, ਕਿਉਂਕਿ ਇਸ ਨਾਲ ਸੂਬੇ ਦੀ ਕਿਸਾਨੀ ਅਤੇ ਛੋਟੇ ਕਾਰੋਬਾਰ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਜ਼ਮੀਨਾਂ ਜਬਰੀ ਐਕੁਆਇਰ ਕਰਨ ਵਾਲੀ ਨੀਤੀ ਤੁਰੰਤ ਰੱਦ ਕੀਤੀ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ ਅਤੇ ਕਰਜ਼ਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀਆਂ ਕਰ ਚੁੱਕੇ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਇਸ ਤੋਂ ਇਲਾਵਾ, ਸੰਘਰਸ਼ਾਂ ਦੌਰਾਨ ਕਿਸਾਨਾਂ ਆਗੂਆਂ ‘ਤੇ ਦਰਜ ਕੀਤੇ ਗਏ ਸਾਰੇ ਝੂਠੇ ਪਰਚੇ ਵੀ ਰੱਦ ਕੀਤੇ ਜਾਣ ਦੀ ਜ਼ੋਰਦਾਰ ਮੰਗ ਕੀਤੀ ਜਾਵੇਗੀ। ਮੋਰਚੇ ਨੂੰ ਕਾਮਯਾਬ ਕਰਨ ਲਈ ਆਗੂਆਂ ਅਤੇ ਵਰਕਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਾਈਆਂ ਗਈਆਂ ਹਨ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਉਤਮ ਸਿੰਘ ਰਾਮਾਂਨੰਦੀ, ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਗੂ ਵੀ ਮੌਜੂਦ ਸਨ।

Advertisement
Advertisement
×