ਪੱਤਰ ਪ੍ਰੇਰਕ
ਭੁੱਚੋ ਮੰਡੀ, 5 ਅਗਸਤ
ਪਿੰਡ ਭੁੱਚੋ ਖੁਰਦ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਵੱਲੋਂ ਸੂਬਾ ਕਮੇਟੀ ਮੈਂਬਰ ਭਿੰਦਰ ਕੌਰ ਦੇ ਘਰ ਵਿੱਚ ਪਾਣੀ ਸੰਕਟ ਵਿਰੁੱਧ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਇਕਾਈ ਦੀ ਪ੍ਰਧਾਨ ਮਨਜੀਤ ਕੌਰ ਅਤੇ ਪ੍ਰੈਸ ਸਕੱਤਰ ਜੋਤੀ ਨੇ ਕਿਹਾ ਕਿ ਪੰਜਾਬ ਵਿੱਚ ਪੈਦਾ ਹੋਏ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ 8 ਅਗਸਤ ਨੂੰ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।