ਪੱਤਰ ਪ੍ਰੇਰਕ
ਟੱਲੇਵਾਲ, 5 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸ਼ਹਿਣਾ ਵੱਲੋਂ ਪਿੰਡ ਰਾਮਗੜ੍ਹ ’ਚ ਮੀਟਿੰਗ ਕਰਕੇ 9 ਅਕਤੂਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ਾ ਅੱਗੇ ਲਾਏ ਜਾਣ ਵਾਲੇ ਪੱਕੇ ਮੋਰਚੇ ਬਾਰੇ ਲਾਮਬੰਦੀ ਕੀਤੀ ਗਈ। ਇਸ ਮੌਕੇ ਸੂਬਾ ਆਗੂ ਮਾਸਟਰ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਕਿਸੇ ਕਿਸਾਨ ਮਸਲੇ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੰਘਰਸ਼ ’ਚ ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ 5 ਲੱਖ ਮੁਆਵਜ਼ਾ ਤੇ ਪਰਿਵਾਰਕ ਮੈਂਬਰ ਨੂੰ ਨੌਕਰੀ, ਬੇਰੁਜ਼ਗਾਰਾਂ ਨੂੰ ਨੌਕਰੀਆਂ, ਨਰਮੇ ਤੇ ਝੋਨੇ ਦਾ ਮੁਆਵਜ਼ਾ ਆਦਿ ਮੰਗਾਂ ਉਠਾਈਆਂ ਜਾ ਰਹੀਆਂ ਹਨ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਚੱਕ ਫ਼ਤਹਿ ਸਿੰਘ ਵਾਲਾ ਵਿੱਚ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਸੂਬਾਈ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਇਹ ਮੋਰਚਾ ਲਾਇਆ ਜਾ ਰਿਹਾ ਹੈ। ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਮੋਗਾ ਗੋਲੀ ਕਾਂਡ ਦੀ 50ਵੀਂ ਵਰ੍ਹੇਗੰਢ ਮੌਕੇ ਨੌਜਵਾਨਾਂ ਨੂੰ 6 ਅਕਤੂਬਰ ਨੂੰ ਮੋਗਾ ਪਹੁੰਚਣ ਦੀ ਅਪੀਲ ਕੀਤੀ।