ਰੈਲੀ ਲਈ ਪਿੰਡਾਂ ਵਿੱਚ ਲਾਮਬੰਦੀ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਗਨਰੇਗਾ ਨੂੰ ਖ਼ਤਮ ਕਰਨਾ ਮਜ਼ਦੂਰ ਵਿਰੋਧੀ ਫ਼ੈਸਲਾ ਹੈ ਜਿਸ ਨੂੰ ਕਿਸੇ ਵੀ ਹਾਲਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਕਾਂਗਰਸ ਡੱਟ ਕੇ ਵਿਰੋਧ ਕਰ ਰਹੀ ਹੈ। ਇਹ ਗੱਲ ਕਾਂਗਰਸ ਦੇ ਐੱਸ ਸੀ ਵਿਭਾਗ ਦੇ...
Advertisement
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਗਨਰੇਗਾ ਨੂੰ ਖ਼ਤਮ ਕਰਨਾ ਮਜ਼ਦੂਰ ਵਿਰੋਧੀ ਫ਼ੈਸਲਾ ਹੈ ਜਿਸ ਨੂੰ ਕਿਸੇ ਵੀ ਹਾਲਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਕਾਂਗਰਸ ਡੱਟ ਕੇ ਵਿਰੋਧ ਕਰ ਰਹੀ ਹੈ। ਇਹ ਗੱਲ ਕਾਂਗਰਸ ਦੇ ਐੱਸ ਸੀ ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ ਡੇਅਰੀ ਵਾਲਾ ਨੇ ਹਲਕੇ ਦੇ ਪਿੰਡ ਸਹਿਜੜਾ, ਹਮੀਦੀ, ਵਜੀਦਕੇ ਕਲਾਂ, ਚਹਾਣਕੇ ਕਲਾਂ, ਚਹਾਣਕੇ ਖੁਰਦ, ਚੰਨਣਵਾਲ, ਕੁਰੜ ਅਤੇ ਛਾਪਾ ਵਿੱਚ ਪਾਰਟੀ ਵਰਕਰਾਂ ਅਤੇ ਮਜ਼ਦੂਰਾਂ ਨਾਲ ਮੀਟਿੰਗਾਂ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ 10 ਜਨਵਰੀ ਨੂੰ ਸੰਗਰੂਰ ਵਿੱਚ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਮੇਲ ਸਿੰਘ, ਦਰਸ਼ਨ ਸਿੰਘ, ਸ਼ਿੰਦਰ ਸਿੰਘ, ਵਿਸਾਖਾ ਸਿੰਘ, ਜਸਪ੍ਰੀਤ ਸਿੰਘ, ਜਗਦੀਪ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।
Advertisement
Advertisement
×

