ਨਿੱਜੀ ਪੱਤਰ ਪ੍ਰੇਰਕ
ਮੋਗਾ, 12 ਸਤੰਬਰ
ਇੱਥੇ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਅਤੇ ਸਰਬ ਭਾਰਤ ਨੌਜਵਾਨ ਵਾਨ ਸਭਾ (ਪੰਜਾਬ) ਵੱਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿੱਚ ਹੋਣ ਵਾਲੇ ਵਾਲੰਟੀਅਰ ਮਾਰਚ ਅਤੇ ਸੰਮੇਲਨ ਤਿਆਰੀ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕਾਕਾ ਅਤੇ ਸੂਬਾ ਸਕੱਤਰ ਸੁਖਜਿੰਦਰ ਮਹੇਸ਼ਰੀ ਅਤੇ ਸਕੱਤਰੇਤ ਮੈਂਬਰ ਕਰਮਵੀਰ ਬੱਧਨੀ ਨੇ ਦੱਸਿਆ ਕਿ ਦੋਵਾਂ ਜੱਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਦਾ 113 ਸਾਲਾਂ ਜਨਮ ਦਿਨ ਜਲੰਧਰ ਦੀ ਧਰਤੀ ’ਤੇ ਵਾਲੰਟੀਅਰ ਮਾਰਚ ਅਤੇ ਸੰਮੇਲਨ ਕਰ ਕੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਨੌਜਵਾਨ ਸ਼ਮੂਲੀਅਤ ਕਰਨਗੇ ਅਤੇ ‘ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ (ਬਨੇਗਾ) ਲਈ ਆਵਾਜ਼ ਬੁਲੰਦ ਕਰਨਗੇ।