ਮਹਿੰਦਰ ਸਿੰਘ ਰੱਤੀਆਂ
ਮੋਗਾ, 14 ਜੁਲਾਈ
ਇਥੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸਨ ਦੀ ਸੂਬਾ ਕਮੇਟੀ ਦੀ ਮੀਟਿੰਗ ’ਚ ਪੰਜਾਬ ਨੂੰ ਪੁਲੀਸ ਰਾਜ ਵਿੱਚ ਬਦਲਣ ਅਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉੱਤੇ ਮਾਰੇ ਜਾ ਰਹੇ ਡਾਕੇ ਖ਼ਿਲਾਫ਼ ਸੰਗਰੂਰ ਵਿਖੇ 25 ਜੁਲਾਈ ਦੀ ਰੈਲੀ ਲਈ ਲਾਮਬੰਦੀ ਮੀਟਿੰਗ ਕੀਤੀ ਗਈ।
ਇਸ ਮੌਕੇ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਅਤੇ ਡੀਟੀਐੱਫ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਤੇ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਟੀਈਐੱਮਯੂ ਦੇ ਸੂਬਾ ਪ੍ਰਧਾਨ ਮਹਿਮਾ ਸਿੰਘ ਧਨੌਲਾ, ਪੀਪੀਪੀਐੱਫ ਦੇ ਸੂਬਾ ਕਨਵੀਨਰ ਅਤਿੰਦਰਪਾਲ ਘੱਗਾ, ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਤੇ ਜਨਰਲ ਸਕੱਤਰ ਬਲਵੀਰ ਸਿਵੀਆ, ਮਿਡ-ਡੇਅ-ਮੀਲ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਲਖਵਿੰਦਰ ਕੌਰ ਫਰੀਦਕੋਟ ਤੇ ਜਨਰਲ ਸਕੱਤਰ ਮਮਤਾ ਸ਼ਰਮਾ, ਡੈਮੋਕ੍ਰੈਟਿਕ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੇ ਸੀਨੀਅਰ ਆਗੂ ਸਰਬਜੀਤ ਕੌਰ ਮਚਾਕੀ ਤੇ ਪਰਮਜੀਤ ਕੌਰ ਮਾਨ ਨੇ ਕਿਹਾ ਕਿ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਡੈਮੋਕ੍ਰੈਟਿਕ ਮੁਲਾਜਮ ਫੈਡਰੇਸ਼ਨ ਵੱਡੇ ਪੱਧਰ ’ਤੇ ਸ਼ਮੂਲੀਅਤ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੋਦੀ ਸਰਕਾਰ ਦੀ ਤਰਜ਼ ਤੇ ਵਿਰੋਧ ਦੀ ਹਰ ਆਵਾਜ਼ ਨੂੰ ਕੁਚਲਣ ਦਾ ਫੈਸਲਾ ਕਰ ਲਿਆ ਹੈ।