ਪੱਤਰ ਪ੍ਰੇਰਕ
ਨਥਾਣਾ, 1 ਜੂਨ
ਭਾਰਤੀ ਕਿਸਾਨ ਯੂਨੀਅਨ ਵੱਲੋ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਪਿੰਡ ਹਰਰੰਗਪੁਰਾ ਵਿੱਚ ਲਾਮਬੰਦੀ ਮੀਟਿੰਗ ਕੀਤੀ ਗਈ। ਯੂਨੀਅਨ ਆਗੂ ਸਵਰਨ ਸਿੰਘ, ਗੁਰਚਰਨ ਸਿੰਘ ਅਤੇ ਨੱਥਾ ਸਿੰਘ ਨੇ ਮੀਟਿੰਗ ’ਚ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ 10 ਜੂਨ ਨੂੰ ਪਿੰਡ ਭੁੱਚੋ ਖੁਰਦ ਵਿੱਚ ਮਨਾਇਆ ਜਾ ਰਿਹਾ ਹੈ। ਯੂਨੀਅਨ ਆਗੂ ਨੇ ਕਿਹਾ ਕਿ ਦੇਸ਼ ਭਰਦੇ ਕਿਸਾਨ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਲਗਾਤਾਰ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।