ਸੇਂਟ ਜ਼ੇਵੀਅਰ ਸਕੂਲ ਵਿੱਚ ਮਾਡਲ ਪ੍ਰਦਰਸ਼ਨੀ
ਸੇਂਟ ਜ਼ੇਵੀਅਰ ਸਕੂਲ ਕਾਲਾਂਵਾਲੀ ਵਿੱਚ ਬੱਚਿਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨੀ ਲਾਈ ਗਈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਰਿੰਦਰ ਸਿੰਘ ਅਤੇ ਚਰਨਜੀਤ ਕੌਰ ਨੇ ਬੱਚਿਆਂ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ ਅਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਉਨ੍ਹਾਂ...
Advertisement
ਸੇਂਟ ਜ਼ੇਵੀਅਰ ਸਕੂਲ ਕਾਲਾਂਵਾਲੀ ਵਿੱਚ ਬੱਚਿਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨੀ ਲਾਈ ਗਈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਰਿੰਦਰ ਸਿੰਘ ਅਤੇ ਚਰਨਜੀਤ ਕੌਰ ਨੇ ਬੱਚਿਆਂ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ ਅਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਉਨ੍ਹਾਂ ਦੀਆਂ ਰਚਨਾਤਮਕ ਕਲਾਤਮਕ ਪ੍ਰਤਿਭਾਵਾਂ ਨੂੰ ਪ੍ਰਦਰਸ਼ਿਤ ਕਰਨਾ ਸੀ। ਸਕੂਲ ਪ੍ਰਿੰਸੀਪਲ ਸੋਨੀਆ ਕੰਬੋਜ ਨੇ ਦੱਸਿਆ ਕਿ ਪਹਿਲੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਰੋਜ਼ਾ ਪ੍ਰਦਰਸ਼ਨੀ ਵਿੱਚ ਹਿੱਸਾ ਲਿਆ, ਵੱਖ-ਵੱਖ ਚਾਰਟ, ਮਾਡਲ ਅਤੇ ਪ੍ਰਾਜੈਕਟ ਪੇਸ਼ ਕੀਤੇ। ਪ੍ਰਦਰਸ਼ਨੀ ਨੂੰ ਰੋਬੋਟਿਕਸ, ਵਿਗਿਆਨ, ਕਲਾ, ਸਮਾਜਿਕ ਅਧਿਐਨ, ਵਾਤਾਵਰਨ ਅਧਿਐਨ ਅਤੇ ਹਿੰਦੀ ਵਰਗੇ ਭਾਗਾਂ ਵਿੱਚ ਵੰਡਿਆ ਗਿਆ ਸੀ।
Advertisement
Advertisement
×

