
ਕੁਲਵਿੰਦਰ ਸੰਧੂ
ਮੋਗਾ, 22 ਮਾਰਚ
ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਦੇ ਪਿੰਡ ਜੈਮਲਵਾਲਾ ਨੇੜੇ ਸੜਕ ਕੰਢੇ 24 ਸਾਲਾ ਔਰਤ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਅੱਜ ਬੁੱਧਵਾਰ ਨੂੰ ਦੱਸਿਆ ਕਿ ਲਾਸ਼ ਦੀ ਪਛਾਣ ਕਰਮਜੀਤ ਕੌਰ ਵਜੋਂ ਹੋਈ ਹੈ ਤੇ ਇਹ ਔਰਤ ਮੋਗਾ ਸ਼ਹਿਰ ਵਿੱਚ ਬਿਊਟੀਸ਼ੀਅਨ ਸੀ। ਉਸ ਦੀ ਮਾਂ ਰਾਣੀ ਨੇ ਪੁਲੀਸ ਨੂੰ ਦੱਸਿਆ ਕਿ ਕਰਮਜੀਤ ਆਪਣੇ ਪਤੀ ਤੋਂ ਵੱਖ ਹੋਣ ਤੋਂ ਬਾਅਦ 2018 ਤੋਂ ਉਸ ਦੇ ਨਾਲ ਰਹਿ ਰਹੀ ਸੀ। ਥਾਣਾ ਬਾਘਾਪੁਰਾਣਾ ਦੇ ਥਾਣੇਦਾਰ ਜਤਿੰਦਰ ਸਿੰਘ ਨੇ ਦੱਸਿਆ ਕਿ ਲਾਸ਼ 'ਤੇ ਸੱਟਾਂ ਦੇ ਨਿਸ਼ਾਨ ਹਨ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦਾ ਕਾਰਨ ਸਪੱਸ਼ਟ ਹੋ ਸਕੇਗਾ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ