ਮਹਿੰਦਰ ਸਿੰਘ ਰੱਤੀਆਂ
ਮੋਗਾ, 20 ਨਵੰਬਰ
ਆਮ ਆਦਮੀ ਪਾਰਟੀ ਕਾਨੂੰਨੀ ਸੈੱਲ ਦੇ ਸੂਬਾਈ ਆਗੂ ਐਡਵੋਕੇਟ ਨਸੀਬ ਬਾਵਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਕਰੀਬ 67 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਦੇ ਪੁੱਤਰ ਐਡਵੋਕੇਟ ਕੇਪੀ ਬਾਵਾ ਨੇ ਦੱਸਿਆ ਕਿ ਸ੍ਰੀ ਬਾਵਾ ਦਾ ਸੋਮਵਾਰ 22 ਨਵੰਬਰ ਨੂੰ ਉਨ੍ਹਾਂ ਦੀ ਧੀ ਦੇ ਵਿਦੇਸ਼ ਤੋਂ ਪਰਤਣ ਉੱਤੇ ਸਥਾਨਕ ਗਾਂਧੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਦੁਪਹਿਰ 12 ਵਜੇ ਸਸਕਾਰ ਕੀਤਾ ਜਾਵੇਗਾ। ।