Moga: ਮੇਅਰ ਦੀ ਅਗਵਾਈ ਹੇਠ ਸਫ਼ਾਈ ਮੁਹਿੰਮ ਚਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ ‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਸ਼ਹਿਰ ਵਿੱਚ ਅੱਜ ਨਗਰ ਨਿਗਮ ਦੇ ਮੇਅਰ ਵਿਨੈਪਾਲ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ...
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ ‘ਸਵੱਛ ਅਭਿਆਨ ਪੰਜਾਬ’ ਤਹਿਤ ਮੋਗਾ ਸ਼ਹਿਰ ਵਿੱਚ ਅੱਜ ਨਗਰ ਨਿਗਮ ਦੇ ਮੇਅਰ ਵਿਨੈਪਾਲ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।
ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸੜਕਾਂ, ਗਲੀਆਂ, ਨਾਲੀਆਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਕੀਤੀ। ਇਸ ਦੇ ਨਾਲ ਹੀ ਲੋਕਾਂ ਨੂੰ ਜਨਤਕ ਥਾਵਾਂ ’ਤੇ ਸਫ਼ਾਈ ਬਣਾਈ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਪਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਮੇਅਰ ਵਿਨੈਪਾਲ ਕੌਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਉਣਾ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਇਸ ਮੁਹਿੰਮ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਕੂੜਾ ਖੁੱਲ੍ਹੇ ਵਿੱਚ ਸੁੱਟਣ ਤੋਂ ਗੁਰੇਜ਼ ਕਰਨ।

