ਮੋਗਾ: 24 ਕਿਲੋ ਅਫ਼ੀਮ ਤੇ 4 ਲੱਖ ਡਰੱਗ ਮਨੀ ਸਣੇ ਪਰਵਾਸੀ ਪੰਜਾਬੀ ਗ੍ਰਿਫ਼ਤਾਰ

ਮੋਗਾ: 24 ਕਿਲੋ ਅਫ਼ੀਮ ਤੇ 4 ਲੱਖ ਡਰੱਗ ਮਨੀ ਸਣੇ ਪਰਵਾਸੀ ਪੰਜਾਬੀ ਗ੍ਰਿਫ਼ਤਾਰ

ਮਹਿੰਦਰ ਸਿੰਘ ਰੱਤੀਆਂ

ਮੋਗਾ, 17 ਅਕਤੂਬਰ

ਸੀਆਈਏ ਸਟਾਫ਼ ਨੇ ਪਰਵਾਸੀ ਪੰਜਾਬੀ ਨੌਜਵਾਨ ਕੋਲੋਂ 24 ਕਿਲੋ ਅਫ਼ੀਮ ਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਤਸਕਰੀ ਲਈ ਵਰਤੀ ਜਾ ਰਹੀ ਸਵਿਫ਼ਟ ਡਿਜ਼ਾਇਰ ਕਾਰ ਵੀ ਜ਼ਬਤ ਕਰ ਲਈ ਹੈ। ਪੁਲੀਸ ਮੁਤਾਬਕ ਮੁਲਜ਼ਮ ਦੇ ਮਾਂ-ਪਿਉ ਤੇ ਬੱਚੇ ਵਿਦੇਸ਼ ’ਚ ਹਨ ਅਤੇ ਉਹ ਵੀ ਕਰੀਬ 2 ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਹੈ। ਡੀਆਈਜੀ ਫਰੀਦਕੋਟ ਰੇਂਜ ਸੁਰਜੀਤ ਸਿੰਘ ਨੇ ਮੋਗਾ ਕਿਹਾ ਕਿ ਨਸ਼ਿਆਂ ਖ਼ਿਲਾਫ ਵਿੱਢੀ ਮੁਹਿੰਮ ਹੋਰ ਰਫ਼ਤਾਰ ਫੜੇਗੀ। ਐੱਸਐਸਪੀ ਸੁਰਿੰਦਰਜੀਤ ਸਿੰਘ ਮੰਡ ਅਤੇ ਐੱਸਪੀ ਡੀ ਜਗਤਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਦੀ ਅਗਵਾਈ ’ਚ ਮੁਲਜ਼ਮ ਕੋਲੋਂ 24 ਕਿਲੋ ਅਫ਼ੀਮ ਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਰੈਂਪੀ ਵਜੋਂ ਹੋਈ ਹੈ। ਉਹ ਪਿੰਡ ਚੁਗਾਵਾਂ ਦਾ ਹੈ ਅਤੇ ਕਾਫ਼ੀ ਅਰਸੇ ਤੋਂ ਮੋਗਾ ਦੇ ਕਰਤਾਰ ਨਗਰ ਵਿੱਚ ਰਹਿ ਰਿਹਾ ਸੀ। ਗਿੱਲ ਕਾਰ ਬਜ਼ਾਰ ਨਾਮ ਉੱਤੇ ਕਾਰੋਬਾਰ ਵੀ ਕਰਦਾ ਸੀ। ਮੁਲਜ਼ਮ ਕਾਫ਼ੀ ਅਰਸੇ ਤੋਂ ਤਸਕਰੀ ਵਿੱਚ ਸੀ ਪਰ ਪੁਲੀਸ ਦੇ ਹੱਥ ਨਹੀਂ ਸੀ ਚੜ੍ਹਿਆ। ਉਨ੍ਹਾਂ ਨਸ਼ੇ ਦੇ ਸੌਦਾਗਰਾਂ ਤੇ ਦਵਾਈ ਵਿਕਰੇਤਾਵਾਂ ਨੂੰ ਵੀ ਸਖ਼ਤ ਤਾੜਨਾ ਕਰਦੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿੱਚ ਕਿਸੇ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼