ਮੋਗਾ: ਡਾਕਟਰ ਦੀ ਬਦਲੀ ਖ਼ਿਲਾਫ਼ ਨਿੱਤਰੀਆਂ ਜਥੇਬੰਦੀਆਂ

ਮੋਗਾ: ਡਾਕਟਰ ਦੀ ਬਦਲੀ ਖ਼ਿਲਾਫ਼ ਨਿੱਤਰੀਆਂ ਜਥੇਬੰਦੀਆਂ

ਮੋਗਾ ਦੇ ਸਿਵਲ ਹਸਪਤਾਲ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਡਾਕਟਰ।

ਮਹਿੰਦਰ ਸਿੰਘ ਰੱਤੀਆਂ
ਮੋਗਾ, 13 ਅਗਸਤ

ਇਥੋਂ ਦੇ ਕਾਂਗਰਸੀ ਵਿਧਾਇਕ ਤੇ ਸਰਕਾਰ ਖ਼ਿਲਾਫ਼ ਜਥੇਬੰਦੀਆਂ ਨਿੱਤਰ ਆਈਆਂ ਹਨ। ਪੀਸੀਐੱਮਐੱਸ ਐਸੋੋਸੀਏਸ਼ਨ ਦੀ ਅਗਵਾਈ ਹੇਠ ਪ੍ਰਦਰਸ਼ਨ ਦੌਰਾਨ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵਿਧਾਇਕ ’ਤੇ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨਾਲ ਤਕਰਾਰ ਕਰਨ ਤੇ ਊਸ ਦੀ ਲੁਧਿਆਣਾ ਬਦਲੀ ਕਰਨ ਦਾ ਦੋਸ਼ ਹੈ। ਇਸ ਮੌਕੇ ਪੀਸੀਐੱਮਐੱਸ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਡਾ.ਗਗਨਦੀਪ ਸਿੰਘ, ਸੂਬਾਈ ਆਗੂ ਡਾ. ਸੰਜੀਵ ਜੈਨ, ਸੂਬਾਈ ਆਗੂ ਡਾ.ਇੰਦਰਬੀਰ ਸਿੰਘ ਗਿੱਲ, ਪੈਰਾ ਮੈਡੀਕਲ ਕਾਮਿਆਂ ਦੀ ਜਥੇਬੰਦੀ ਦੇ ਆਗੂ ਕੁਲਬੀਰ ਸਿੰਘ ਢਿੱਲੋਂ, ਮਹਿੰਦਰਪਾਲ ਲੂੰਬਾ, ਗੁਰਬਚਨ ਸਿੰਘ ਅਤੇ ਫਾਰਮਾਸਿਸਟ ਐਸੋਸੀਏਸ਼ਨ ਆਗੂ ਰਾਜ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ ਵਿਧਾਇਕ ਹਰਜੋਤ ਕਮਲ ਸਿੰਘ ਦੀ ਦਾਦਾਗਿਰੀ ਖ਼ਿਲਾਫ਼ ਹੈ। ਇਸ ਮੌਕੇ ਡਾਕਟਰਾਂ, ਫਾਰਮਾਸਿਸਟਾਂ ਤੇ ਸਿਹਤ ਕਾਮਿਆਂ ਨੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਉਨ੍ਹਾਂ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਇਨਸਾਫ਼ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਲਕੇ 10 ਤੋਂ 12 ਵਜੇ ਦੋ ਘੰਟੇ ਦੀ ਤਾਲਾਬੰਦੀ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇ ਫਿਰ ਵੀ ਬਦਲੀ ਰੱਦ ਨਾ ਕੀਤੀ ਅਤੇ ਵਿਧਾਇਕ ਵੱਲੋਂ ਜਨਤਕ ਮੁਆਫ਼ੀ ਨਾ ਮੰਗੀ ਗਈ ਤਾਂ ਸੋਮਵਾਰ ਤੋਂ ਸਾਰੇ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਹਿਲਾ ਡਾਕਟਰ (ਗਜ਼ਟਿਡ ਅਫਸਰ) ਡਾ. ਰੀਤੂ ਜੈਨ ਨੂੰ ਜਨਤਕ ਤੌਰ ਉੱਤੇ ਅਪਮਾਨਿਤ ਕਰਨ ਅਤੇ ਰਾਤੋ ਰਾਤ ਬਦਲੀ ਕਰਵਾਉਣ ਤੋਂ ਮੁਲਾਜ਼ਮਾਂ ਵਿੱਚ ਰੋਸ ਹੈ।

ਦੁਰਵਿਹਾਰ ਕਰਨ ਦੇ ਮਾਮਲੇ ਦੀ ਜਾਂਚ ਮੰਗੀ

ਮਹਿਲਾ ਡਾਕਟਰ ਨਾਲ ਦੁਰਵਿਹਾਰ ਦੇ ਮਾਮਲੇ ਵਿਚ ਸਿਆਸੀ ਪਾਰਟੀਆਂ ਨੇ ਵਿਧਾਇਕ ਖ਼ਿਲਾਫ਼ ਜਾਂਚ ਕਰਨ ਅਤੇ ਮੈਡੀਕਲ ਅਫ਼ਸਰ ਦੀ ਬਦਲੀ ਰੱਦ ਕਰਨ ਦੀ ਮੰਗ ਕੀਤੀ ਹੈ। ਅਕਾਲੀ ਦਲ (ਬ) ਦੇ ਸੀਨੀਅਰ ਉੱਪ ਪ੍ਰਧਾਨ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਔਰਤਾਂ ਨਾਲ ਇਸ ਤਰ੍ਹਾਂ ਦਾ ਵਿਹਾਰ ਸਮੁੱਚੀ ਔਰਤ ਜਾਤ ਦਾ ਅਪਮਾਨ ਹੈ। ਉਨ੍ਹਾਂ ਮਹਿਲਾ ਡਾਕਟਰ ਦਾ ਤਬਾਦਲਾ ਰੱਦ ਕਰਨ ਦੀ ਮੰਗ ਕਰਦਿਆਂ ਆਖਿਆ ਕਿ ਕਰੋਨਾ ਮਹਾਮਾਰੀ ਦੌਰਾਨ ਫਰੰਟ ਲਾਈਨ ’ਤੇ ਕੰਮ ਕਰਨ ਵਾਲੀ ਡਾਕਟਰ ਨੂੰ ਇਨਸਾਫ ਦੇਣ ਦੀ ਥਾਂ ਦੂਜੇ ਜ਼ਿਲ੍ਹੇ ਵਿੱਚ ਬਦਲੀ ਕਰ ਦਿੱਤੀ ਗਈ ਹੈ ਜੋ ਨਿੰਦਣਯੋਗ ਹੈ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਉੱਪ ਆਗੂ ਤੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮਹਿਲਾ ਡਾਕਟਰ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਰੋਨਾਵਾਇਰਸ ਖ਼ਿਲਾਫ਼ ਡਾਕਟਰ ਤੇ ਹੋਰ ਸਿਹਤ ਕਾਮੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਜੰਗ ਲੜ ਰਹੇ ਹਨ ਪਰ ਵਿਧਾਇਕ ਡਾਕਟਰਾਂ ਖ਼ਿਲਾਫ਼ ਗਲਤ ਸ਼ਬਦਾਵਲੀ ਵਰਤ ਰਹੇ ਹਨ। ਉਨ੍ਹਾਂ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All