DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Moga Railway Platform Shifting: ਮੋਗਾ ਰੇਲਵੇ ਪਲੇਟੀ ਨੂੰ ਤਬਦੀਲ ਕਰਨ ਦੀ ਮਨਜ਼ੂਰੀ

ਰਵਨੀਤ ਬਿੱਟੂ ਵੱਲੋਂ ਮੋਗਾ-ਫਿਰੋਜ਼ਪੁਰ ਰੇਲ ਮਾਰਗ ’ਤੇ 5 ਪੁਲ ਬਨਾਉਣ ਦਾ ਐਲਾਨ

  • fb
  • twitter
  • whatsapp
  • whatsapp
Advertisement

ਕੇਂਦਰ ਸਰਕਾਰ ਨੇ ਮੋਗਾ ਰੇਲਵੇ ਪਲੇਟੀ ਨੂੰ ਮੌਜੂਦਾ ਥਾਂ ਤੋਂ ਤਬਦੀਲ ਕਰਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿਤੀ ਹੈ। ਹੁਣ ਪਲੇਟੀ ਨੂੰ ਮਹਿਣਾ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਕਾਰਜ ਨੂੰ ਮੁਕੰਮਲ ਕਰਨ ’ਤੇ 15 ਮਹੀਨੇ ਲੱਗਣਗੇ ਅਤੇ ਉਸ ਉਪਰ 15 ਕਰੋੜ ਰੁਪਏ ਖਰਚ ਆਉਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਮੋਗਾ ਦੇ ਲੋਕਾਂ ਦੀ ਇਸ ਰੇਲਵੇ ਪਲੇਟੀ ਨੂੰ ਇੱਥੋਂ ਤਬਦੀਲ ਕਰਨ ਦੀ ਚਿਰੋਕਣੀ ਮੰਗ ਸੀ। ਸ਼ਹਿਰ ਦੇ ਭੀੜਭਾੜ ਵਾਲੇ ਗਾਂਧੀ ਰੋਡ ’ਤੇ ਇਹ ਪਲੇਟੀ ਹੋਣ ਸਦਕਾ ਉੱਥੇ ਦਿਨ ਭਰ ਮਾਲ ਗੱਡੀਆਂ ਤੋਂ ਟਰੱਕਾਂ ਰਾਹੀਂ ਲੋਡਿੰਗ ਅਤੇ ਅਣਲੋਡਿੰਗ ਹੁੰਦੀ ਰਹਿੰਦੀ ਹੈ। ਇਸ ਨਾਲ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਆਉਂਦੀ ਸੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਇਸ ਚਿਰਕੋਣੀ ਮੰਗ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਸ੍ਰੀ ਬਿੱਟੂ ਨੇ ਦੱਸਿਆ ਕਿ ਘੱਲ ਕਲਾਂ ਨੇੜੇ ਸੀ-57 ਰੇਲਵੇ ਫਾਟਕ ’ਤੇ ਵੀ ਪੁਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਮੋਗਾ ਫਿਰੋਜ਼ਪੁਰ ਰੇਲ ਮਾਰਗ ’ਤੇ ਪੰਜ ਹੋਰ ਪੁਲਾਂ ਨੂੰ ਮੰਤਰਾਲੇ ਨੇ ਮਨਜ਼ੂਰੀ ਦੇ ਦਿਤੀ ਹੈ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਵਲੋਂ ਦੇਸ਼ ਦੀ ਸਾਖ਼ ਨੂੰ ਕੌਮਾਂਤਰੀ ਪੱਧਰ ਉੱਤੇ ਮਜ਼ਬੂਤੀ ਦਿੱਤੀ ਗਈ ਹੈ, ਉੱਥੇ ਦੇਸ਼ ਨੂੰ ਹਰੇਕ ਪੱਖ ਤੋਂ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਪਣੀ ਸਰਕਾਰ ਬਣਾ ਕੇ ਨਵੇਂ ਪੰਜਾਬ ਦੀ ਸਿਰਜਣਾ ਕਰੇਗੀ।

Advertisement
Advertisement
×