ਮਹਿੰਦਰ ਸਿੰਘ ਰੱਤੀਆਂ
ਮੋਗਾ, 16 ਫਰਵਰੀ
ਇਥੇ ਨਵੀਂ ਅਨਾਜ ਮੰਡੀ ਵਿਖੇ ਜਨਤਕ ਜਥੇਬੰਦੀਆਂ ਵੱਲੋਂ ਰਿਵਾਇਤੀ ਕਾਰਪੋਰੇਟ ਪੱਖੀ ਪਾਰਟੀਆਂ ਦਾ ਬਾਈਕਾਟ ਕਰਕੇ ਸੰਘਰਸ਼ ਜਰੀਏ ਇਨਕਲਾਬੀ ਬਦਲ ਉਸਾਰਨ ਦਾ ਹੋਕਾ ਦਿੱਤਾ ਗਿਆ। ਇਸ ਮੌਕੇ ਕਵੀਸਰੀ ਜਥਾ ਰਸੂਲਪੁਰ ਨੇ ਇਨਕਲਾਬੀ ਕਵੀਸ਼ਰੀਆਂ ਪੇਸ਼ ਕੀਤੀਆਂ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਤਰਲੋਚਨ ਸਿੰਘ ਝੋਰੜਾਂ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਨੇ ਕਿਹਾ ਕਿ ਪੁਰਾਣੀਆਂ ਪਾਰਟੀਆਂ ਦਾ ਬਦਲ ਨਵੀਆਂ ਪਾਰਟੀਆਂ ਨਹੀਂ ਬਲਕਿ ਇਨਕਲਾਬੀ ਬਦਲ ਹੀ ਹੋ ਸਕਦਾ ਹੈ। ਚਿਹਰਿਆਂ ਦੇ ਬਦਲਣ ਨਾਲ ਕੁਝ ਨਹੀਂ ਹੋਣਾ।
ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਕਰਮਜੀਤ ਮਾਣੂੰਕੇ ਅਤੇ ਪੇਂਡੂ ਮਜਦੂਰ ਯੂਨੀਅਨ ਸੂਬਾ ਆਗੂ ਅਵਤਾਰ ਸਿੰਘ ਤਾਰੀ, ਭਰਪੂਰ ਸਿੰਘ ਰਾਮਾ, ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਬਲਕਰਨ ਸਿੰਘ ਵੈਰੋਕੇ ਅਤੇ ਮਨੋਹਰ ਝੋਰੜਾਂ, ਔਰਤ ਵਿੰਗ ਕਿਰਤੀ ਕਿਸਾਨ ਯੂਨੀਅਨ ਛਿੰਦਰਪਾਲ ਕੌਰ, ਨੌਜਵਾਨ ਭਾਰਤ ਸਭਾ ਦੇ ਇਲਾਕਾ ਪ੍ਰਧਾਨ ਰਜਿੰਦਰ ਸਿੰਘ ਰਾਜੇਆਣਾ, ਪੰਜਾਬ ਸਟੂਡੈਂਟਸ ਯੂਨੀਅਨ ਜਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਨੇ ਸੰਬੋਧਨ ਕੀਤਾ।