ਮੋਗਾ: ਮਰੀਜ਼ ਤੁਰ ਕੇ ਹਸਪਤਾਲ ਗਿਆ ਪਰ ਲਾਸ਼ ਬਣ ਕੇ ਬਾਹਰ ਆਇਆ

ਮੋਗਾ: ਮਰੀਜ਼ ਤੁਰ ਕੇ ਹਸਪਤਾਲ ਗਿਆ ਪਰ ਲਾਸ਼ ਬਣ ਕੇ ਬਾਹਰ ਆਇਆ

ਮਹਿੰਦਰ ਸਿੰਘ ਰੱਤੀਆਂ
ਮੋਗਾ, 2 ਜੁਲਾਈ

ਇਥੇ ਦਿੱਲੀ ਹਾਰਟ ਇੰਸਟੀਚਿਊਟ ਅਤੇ ਸੁਪਰਸਪੈਸ਼ਲਿਟੀ ਵਿੱਚ ਮਰੀਜ਼ ਦੀ ਮੌਤ ਤੋਂ ਨਾਰਾਜ਼ ਵਾਰਸਾਂ ਨੇ ਹਸਪਤਾਲ ’ਚ ਪ੍ਰਦਰਸ਼ਨ ਕੀਤਾ। ਪੁਲੀਸ ਵੱਲੋਂ ਪੀੜਤ ਪਰਿਵਾਰ ਨੂੰ ਲਿਖਤੀ ਸ਼ਿਕਾਇਤ ’ਤੇ ਪੋਸਟਮਾਰਟਮ ਰਿਪੋਰਟ ਆਉਣ ਉੱਤੇ ਕਾਰਵਾਈ ਅਤੇ ਇਨਸਾਫ਼ ਦਾ ਭਰੋਸਾ ਦੇਣ ਉੱਤੇ ਮਾਹੌਲ ਸ਼ਾਂਤ ਹੋਇਆ।

ਮ੍ਰਿਤਕ ਬਲਵਿੰਦਰ ਸਿੰਘ (43) ਪਿੰਡ ਕੋਰੇਵਾਲਾ ਖੁਰਦ ਦਾ ਰਹਿਣ ਵਾਲਾ ਸੀ ਅਤੇ ਮੋਗਾ ਵਿਖੇ ਪੱਲੇਦਾਰੀ ਕਰਦਾ ਸੀ। ਇਸ ਮੌਕੇ ਮ੍ਰਿਤਕਾਂ ਦੇ ਵਾਰਸਾਂ ਨੇ ਡਾਕਟਰ ਦੀ ਅਣਗਹਿਲੀ ਕਾਰਨ ਮਰੀਜ਼ ਦੀ ਮੌਤ ਦਾ ਦੋਸ਼ ਲਾਇਆ। ਉਨ੍ਹਾਂ ਦੱਸਿਆ ਕਿ ਬੁਖਾਰ ਹੋਣ ਕਾਰਨ ਬਲਵਿੰਦਰ ਸਿੰਘ ਨੂੰ ਸਵੇਰੇ ਕਰੀਬ 9 ਵਜੇ ਹਸਪਤਾਲ ਲਿਆਦਾਂ ਗਿਆ ਸੀ। ਉਹ ਪੈਦਲ ਹਸਪਤਾਲ ਅੰਦਰ ਗਿਆ। ਉਹ ਠੀਕ-ਠਾਕ ਗੱਲਾਂ ਕਰ ਰਿਹਾ ਸੀ। ਇਸ ਮੌਕੇ ਡਾਕਟਰ ਦੀ ਮੌਜੂਦਗੀ ਵਿੱਚ ਨਰਸਿੰਗ ਸਟਾਫ ਵੱਲੋਂ ਟੀਕਾ ਲਾਉਂਣ ਤੋਂ ਬਾਦ ਮਰੀਜ਼ ਦੀ ਮੌਤ ਹੋ ਗਈ। ਇਸ ਮੌਕੇ ਪੀੜਤ ਪਰਿਵਾਰ ਪਰਿਵਾਰ ਦੇ ਪੱਖ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਅਤੇ ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਉਲਟਾ ਪੁਲੀਸ ਉਨ੍ਹਾਂ ਨੂੰ ਪਰਚਾ ਦਰਜ ਕਰਨ ਦਾ ਦਬਕੇ ਮਾਰ ਰਹੀ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਕੋਈ ਹੰਗਾਮਾ ਨਹੀਂ ਕੀਤਾ ਸਗੋਂ ਉਹ ਹਸਪਤਾਲ ਪ੍ਰਬੰਧਕਾਂ ਤੋਂ ਮੌਤ ਦੇ ਕਾਰਨ ਪੁੱਛਣ ਲਈ ਇਕੱਠੇ ਹੋਏ ਸਨ ਪਰ ਹਸਪਤਾਲ ਸਟਾਫ਼ ਕੁਝ ਵੀ ਦੱਸਣ ਲਈ ਤਿਆਰ ਨਹੀਂ ਹੋਇਆ।

ਇਸ ਮੌਕੇ ਹਸਪਤਾਲ ਪ੍ਰਬੰਧਕਾਂ ਨੇ ਕਿਸੇ ਅਣਗਹਿਲੀ ਦੇ ਦੋਸ਼ਾਂ ਨਕਾਰਦੇ ਸਫ਼ਾਈ ਦਿੱਤੀ ਕਿ ਮਰੀਜ਼ ਦੀ ਸ਼ੂਗਰ ਘਟ ਗਈ ਸੀ ਅਤੇ ਉਸ ਨੂੰ ਡਰਿੱਪ ਰਾਹੀਂ ਦਵਾਈ ਦੇਣ ਲਈ ਉਸ ਦੀ ਬਾਂਹ ਉੱਤੇ ਸੂਈ ਲਗਾਈ ਜਾ ਰਹੀ ਸੀ। ਇਸ ਦੌਰਾਨ ਮਰੀਜ਼ ਦੀ ਮੌਤ ਹੋ ਗਈ। ਇਸ ਮੌਕੇ ਡੀਐੱਸਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਅਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਰਾ ਅਤੇ ਕਾਰਜਕਾਰੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ ਪਹੁੰਚੇ ਅਤੇ ਪਰਿਵਾਰ ਨੂੰ ਸ਼ਾਂਤ ਕੀਤਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All