ਮੋਗਾ: ਭੇਦਭਰੇ ਹਾਲਤਾਂ ’ਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ
ਇੱਥੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਭਾਗੀਕੇ ਵਿੱਚ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦਿਆਂ ਭੇਦਭਰੀ ਹਾਲਤ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ਉਪਰੰਤ ਪੁਲੀਸ ਨੇ ਨੌਜਵਾਨ ਦਾ ਪੋਸਟ ਮਾਰਟਮ ਕਰਵਾ ਕੇ ਮ੍ਰਿਤਕ...
Advertisement
ਇੱਥੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਭਾਗੀਕੇ ਵਿੱਚ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦਿਆਂ ਭੇਦਭਰੀ ਹਾਲਤ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ਉਪਰੰਤ ਪੁਲੀਸ ਨੇ ਨੌਜਵਾਨ ਦਾ ਪੋਸਟ ਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਪ ਦਿਤੀ ਹੈ।
ਥਾਣਾ ਨਿਹਾਲ ਸਿੰਘ ਵਾਲਾ ਪੁਲੀਸ ਨੇ ਘਟਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮ੍ਰਿਤਕ ਦੀ ਪਛਾਣ ਹਰਮਨ ਸਿੰਘ(35) ਵਜੋਂ ਹੋਈ ਹੈ। ਮੁਢਲੀ ਤਫ਼ਤੀਸ਼ ਅਤੇ ਪੀੜਤ ਪਰਿਵਾਰ ਮੁਤਾਬਕ ਹਰਮਨ ਆਪਣੇ ਪਿਤਾ ਬਲਵੀਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ’ਚੋਂ ਚੱਲੀ ਗੋਲੀ ਉਸ ਦੇ ਪੇਟ ਵਿਚ ਜਾ ਲੱਗੀ। ਘਟਨਾ ਉਪਰੰਤ ਉਸ ਨੂੰ ਪਹਿਲਾਂ ਨਿਹਾਲ ਸਿੰਘ ਵਾਲਾ ਅਤੇ ਬਾਅਦ ਵਿਚ ਮੋਗਾ ਵਿਖੇ ਇੱਕ ਨਿੱਜੀ ਹਸਪਤਾਲ ਲਿਆਦਾਂ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Advertisement
×

