ਕੈਪਾਂ ਦੌਰਾਨ 1300 ਤੋਂ ਵੱਧ ਮਰੀਜ਼ਾਂ ਦੀ ਜਾਂਚ
ਇੱਥੋਂ ਦੀ ਵਿਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਮਾਲਵਾ ਖੇਤਰ ਵਿੱਚ ਲਗਾਤਾਰ ਤਿੰਨ ਮੁਫ਼ਤ ਕੈਂਸਰ ਸਕ੍ਰੀਨਿੰਗ ਅਤੇ ਜਾਗਰੂਕਤਾ ਕੈਂਪ ਲਾਏ ਗਏ। ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਦੀ...
ਇੱਥੋਂ ਦੀ ਵਿਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਮਾਲਵਾ ਖੇਤਰ ਵਿੱਚ ਲਗਾਤਾਰ ਤਿੰਨ ਮੁਫ਼ਤ ਕੈਂਸਰ ਸਕ੍ਰੀਨਿੰਗ ਅਤੇ ਜਾਗਰੂਕਤਾ ਕੈਂਪ ਲਾਏ ਗਏ। ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 1300 ਤੋਂ ਵੱਧ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ। ਨੈਸ਼ਨਲ ਕੌਂਸਲ ਫ਼ਾਰ ਸਾਇੰਸਜ਼ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ, ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਦਿੱਤੇ ਪ੍ਰਾਜੈਕਟ ਅਧੀਨ ਪਹਿਲਾ ਕੈਂਪ 2 ਫਰਵਰੀ ਨੂੰ ਪਿੰਡ ਭੁੱਚੋ ਖੁਰਦ ਵਿੱਚ ਲਗਾਇਆ ਗਿਆ, ਜਿੱਥੇ 300 ਮਰੀਜ਼ਾਂ ਦੀ ਜਾਂਚ ਕੀਤੀ ਗਈ। ਦੂਜਾ ਕੈਂਪ 3 ਫਰਵਰੀ ਨੂੰ ਪਿੰਡ ਬਾਂਡੀ ਵਿੱਚ ਲੱਗਿਆ, ਜਿੱਥੇ 400 ਮਰੀਜ਼ਾਂ ਸ਼ਾਮਲ ਹੋਏ। ਤੀਜਾ ਕੈਂਪ ਵਿਸ਼ਵ ਕੈਂਸਰ ਦਿਵਸ ਮੌਕੇ ਬਾਬਾ ਫ਼ਰੀਦ ਕੈਂਪਸ, ਮੁਕਤਸਰ ਰੋਡ, ਬਠਿੰਡਾ ਵਿੱਚ ਲਗਾਇਆ ਗਿਆ, ਜਿੱਥੇ 600 ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਕਰਕੇ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਬਰਾਂਡ ਅੰਬੈਸਡਰ ਡਾ. ਕੁਲਵੰਤ ਸਿੰਘ ਧਾਲੀਵਾਲ ਨੇ ਸ਼ਿਰਕਤ ਕਰਦਿਆਂ ਕੈਂਸਰ ਦੇ ਕਾਰਨਾਂ, ਰੋਕਥਾਮ ਅਤੇ ਜਲਦੀ ਪਛਾਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਬੀ ਐੱਫ ਜੀ ਆਈ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਸਥਾ ਸਿੱਖਿਆ ਦੇ ਨਾਲ ਸਮਾਜਿਕ ਸੇਵਾ ਤੇ ਸਿਹਤ ਜਾਗਰੂਕਤਾ ਪ੍ਰਤੀ ਯੋਗਦਾਨ ਪਾਉਂਦੀ ਹੈ।

