ਸ੍ਰੀ ਮੁਕਤਸਰ ਸਾਹਿਬ: ਮੁਕਤਸਰ ਦੇ ਵਾਰਡ ਨੰਬਰ 20 ਦੇ ਕੌਂਸਲਰ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਮੁਕਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਪੈਸ਼ਲ ਟਾਸਕ ਫੋਰਸ ਦੀ ਟੀਮ ਵੱਲੋਂ ਕਾਰਵਾਈ ਕਰਦਿਆਂ ਕੌਂਸਲਰ ਕੁਲਵਿੰਦਰ ਸਿੰਘ ਵਿੱਕੀ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੱਸਣਯੋਗ ਹੈ ਕਿ ਵਿੱਕੀ ਆਜ਼ਾਦ ਉਮੀਦਵਾਰ ਵਜੋਂ ਚੋਣ ਜਿਤਿਆ ਹੈ। ਤਫ਼ਤੀਸ਼ੀ ਅਧਿਕਾਰੀ ਲਾਲਜੀਤ ਅਨੁਸਾਰ ਵਿਕਰਮਜੀਤ ਸਿੰਘ ਖਿਲਾਫ਼ ਥਾਣਾ ਸਿਟੀ ਮੁਕਤਸਰ ਵਿੱਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ