DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਵਾਏ

ਰਾਹਗੀਰਾਂ ਨੂੰ ਝੱਲਣੀ ਪੈਂਦੀ ਹੈ ਪ੍ਰੇਸ਼ਾਨੀ

  • fb
  • twitter
  • whatsapp
  • whatsapp
featured-img featured-img
ਨਾਜਾਇਜ਼ ਕਬਜ਼ੇ ਹਟਵਾਉਣ ਮੌਕੇ ਨਗਰ ਕੌਂਸਲ ਤਪਾ ਦੇ ਮੁਲਾਜ਼ਮ।
Advertisement
ਨਗਰ ਕੌਂਸਲ ਤਪਾ ਵੱਲੋਂ ਪੁਲੀਸ ਦੇ ਸਹਿਯੋਗ ਨਾਲ ਨਾਜਾਇਜ਼ ਕਬਜ਼ੇ ਹਟਵਾਏ ਗਏ। ਦੱਸਣਯੋਗ ਹੈ ਕਿ ਸ਼ਹਿਰ ਦੇ ਅੰਦਰਲੇ ਬੱਸ ਸਟੈਂਡ, ਸਦਰ ਬਾਜ਼ਾਰ, ਬਾਲਮੀਕੀ ਚੌਕ, ਸਕੂਲ ਰੋਡ ਆਦਿ ’ਤੇ ਅਕਸਰ ਜਾਮ ਲੱਗਾ ਰਹਿੰਦਾ ਸੀ। ਸਦਰ ਬਾਜ਼ਾਰ ’ਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਕਾਫੀ ਅੱਗੇ ਤੱਕ ਵਧਾ ਰੱਖੀਆਂ ਸਨ। ਇਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹਾਦਸਾ ਹੋਣ ਦਾ ਡਰ ਰਹਿੰਦਾ ਹੈ।

ਪੁਲੀਸ ਅਧਿਕਾਰੀ ਸਬ ਇੰਸਪੈਕਟਰ ਸ਼ਰੀਫ਼ ਖ਼ਾਨ ਦੇ ਸਹਿਯੋਗ ਸਦਕਾ ਨਗਰ ਕੌਂਸਲ ਤਪਾ ਦੇ ਕਰਮਚਾਰੀਆਂ ਨੇ ਦੁਕਾਨਦਾਰਾਂ ਦੇ ਰੱਖੇ ਸਾਮਾਨ ਨੂੰ ਚੁਕਵਾਇਆ ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅੱਗੇ ਤੋਂ ਕੋਈ ਵੀ ਆਪਣਾ ਸਾਮਾਨ ਦੁਕਾਨ ਦੇ ਬਾਹਰ ਰੱਖੇਗਾ ਤਾਂ ਉਸ ਦਾ ਚਲਾਨ ਕੱਟਣ ਦੇ ਨਾਲ-ਨਾਲ ਸਾਮਾਨ ਵੀ ਜ਼ਬਤ ਕਰ ਲਿਆ ਜਾਵੇਗਾ। ਨਗਰ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਸਦਰ ਬਾਜ਼ਾਰ ’ਚ ਬਾਹਰ ਪਿਆ ਨਾਜਾਇਜ਼ ਸਾਮਾਨ ਚੁੱਕ ਕੇ ਟਰਾਲੀ ’ਚ ਸੁੱਟਿਆ। ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ, ਹੌਲਦਾਰ ਗੁਰਜੀਤ ਸਿੰਘ, ਗੁਰਮੇਲ ਸਿੰਘ, ਅਮਨਦੀਪ ਸ਼ਰਮਾ, ਤਰਸੇਮ ਚੰਦ ਖਿੱਲੂ ਅਤੇ ਨਰਿੰਦਰ ਕੁਮਾਰ ਸਮੂਹ ਨਗਰ ਕੌਂਸਲ ਦੇ ਕਰਮਚਾਰੀ ਮੌਜੂਦ ਸਨ।

Advertisement

Advertisement

Advertisement
×