ਪੱਤਰ ਪ੍ਰੇਰਕ
ਮਾਨਸਾ, 15 ਫਰਵਰੀ
ਇਥੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਮੁਨੀਸ਼ ਬੱਬੀ ਦਾਨੇਵਾਲੀਆ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਇਸ ਸ਼ਮੂਲੀਅਤ ਦੌਰਾਨ ਸਨਮਾਨਿਤ ਕੀਤਾ ਗਿਆ। ਸ੍ਰੀ ਦਾਨੇਵਾਲੀਆ ਨੇ ਕਿ ਦੇਸ਼ ਪ੍ਰਤੀ ਭਾਜਪਾ ਦੀਆਂ ਨੀਤੀਆਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਰਕੇ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ੍ਹਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਤੀ ਤਨਦੇਹੀ ਨਾਲ ਕੰਮ ਕਰਨਗੇ।