ਲਖਵਿੰਦਰ ਸਿੰਘ
ਮਲੋਟ, 6 ਜੂਨ
ਇੱਥੇ ਦਾਨੇਵਾਲਾ ਚੌਕ, ਕਲਗੀਧਰ ਸਕੂਲ ਨੇੜੇ ਘਰ ਵਿੱਚ ਸੁੱਤੇ ਪਏ ਸ਼ਾਮ ਲਾਲ ਪੁੱਤਰ ਪ੍ਰਤਾਪ ਲਾਲ ਨਾਂ ਦੇ ਇੱਕ ਪਰਵਾਸੀ ਮਜ਼ਦੂਰ ਦਾ ਲੰਘੀ ਰਾਤ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਡੀਐੱਸਪੀ ਮਨਮੋਹਨ ਔਲਖ ਅਤੇ ਥਾਣਾ ਸਿਟੀ ਦੇ ਇੰਚਾਰਜ ਕਰਨਬੀਤ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਆਸ-ਪਾਸ ਰਹਿੰਦੇ ਲੋਕਾਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ- ਪੜਤਾਲ ਕੀਤੀ।
ਮਾਮਲਾ ਸ਼ੱਕੀ ਲੱਗਣ ਕਰ ਕੇ ਪੁਲੀਸ ਨੇ ਮ੍ਰਿਤਕ ਦੀ ਪਤਨੀ ਅਤੇ ਦੋ ਹੋਰ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ। ਥਾਣੇ ਲਿਜਾ ਕੇ ਪੁੱਛ ਪੜਤਾਲ ਕੀਤੀ ਤਾਂ ਉਨ੍ਹਾਂ ਕਤਲ ਦਾ ਸਾਰਾ ਭੇਤ ਖੋਲ੍ਹ ਦਿੱਤਾ। ਉਸ ਤੋਂ ਬਾਅਦ ਥਾਣਾ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ। ਮ੍ਰਿਤਕ ਵਿਅਕਤੀ ਦੇ ਦੋ ਬੱਚੇ ਹਨ ਜਿਨ੍ਹਾਂ ’ਚੋਂ ਇੱਕ ਲੜਕਾ ਤੇ ਇਕ ਲੜਕੀ ਹੈ।