DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bus Conductor ਦਾ ਕਤਲ

ਬਠਿੰਡਾ ਦੇ ਬੱਸ ਸਟੈਂਡ ਪਿੱਛੇ ਬੀਤੀ ਸ਼ਾਮ ਨਿੱਜੀ ਬੱਸ ਦੇ ਕੰਡਕਟਰ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਚੁੱਘੇ ਕਲਾਂ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਦੀ ਪੁਲੀਸ ਨੇ...

  • fb
  • twitter
  • whatsapp
  • whatsapp
featured-img featured-img
ਬਲਜਿੰਦਰ ਸਿੰਘ
Advertisement

ਬਠਿੰਡਾ ਦੇ ਬੱਸ ਸਟੈਂਡ ਪਿੱਛੇ ਬੀਤੀ ਸ਼ਾਮ ਨਿੱਜੀ ਬੱਸ ਦੇ ਕੰਡਕਟਰ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਚੁੱਘੇ ਕਲਾਂ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਦੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਸ ਚਾਲਕ ਇਕਬਾਲ ਸਿੰਘ ਨੇ ਦੱਸਿਆ ਕਿ ਬਲਜਿੰਦਰ ਉਸ ਦੀ ਬੱਸ ’ਤੇ ਕੰਡਕਟਰ ਸੀ। ਲਗਪਗ ਪੌਣੇ ਅੱਠ ਵਜੇ ਉਸ ਨੂੰ ਸੂਚਨਾ ਮਿਲੀ ਕਿ ਬਲਜਿੰਦਰ ਸਿੰਘ ਬੱਸ ਸਟੈਂਡ ਦੇ ਪਿੱਛੇ ਜ਼ਖ਼ਮੀ ਹਾਲਤ ਵਿੱਚ ਪਿਆ ਹੈ। ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਥਾਣਾ ਕੋਤਵਾਲੀ ਦੇ ਐੱਸ ਐੱਚ ਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement
Advertisement
×