ਮੌੜ ਮੰਡੀ (ਪੱਤਰ ਪ੍ਰੇਰਕ): ਪਿੰਡ ਭੈਣੀ ਚੂਹੜ ਦੇ ਇੱਕ ਵਿਅਕਤੀ ਨੇ ਕੁਹਾੜੀ ਮਾਰ ਕੇ ਆਪਣਾ ਛੋਟਾ ਭਰਾ ਵੱਢ ਦਿੱਤਾ। ਜਗਸੀਰ ਸਿੰਘ ਵਾਸੀ ਭੈਣੀ ਚੂਹੜ ਨੇ ਪੁਲੀਸ ਦੱਸਿਆ ਕਿ 20 ਅਕਤੂਬਰ ਨੂੰ ਉਸ ਦੇ ਵੱਡੇ ਲੜਕੇ ਯਾਦਵਿੰਦਰ ਸਿੰਘ ਨੇ ਆਪਣੇ ਛੋਟੇ ਭਰਾ ਸੰਦੀਪ ਸਿੰਘ (23) ਦੇ ਸਿਰ ’ਚ ਕੁਹਾੜੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਮਗਰੋਂ ਉਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਗਸੀਰ ਸਿੰਘ ਨੇ ਦੱਸਿਆ ਕਿ ਯਾਦਵਿੰਦਰ ਦਿਮਾਗੀ ਤੌਰ ’ਤੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ ਤੇ ਬੀਤੇ ਦਿਨੀਂ ਉਸ ਨੇ ਆਪਣੇ ਭਰਾ ’ਤੇ ਹਮਲਾ ਕਰ ਦਿੱਤਾ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।