ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫਿਰਕੂ ਤਾਕਤਾਂ ਨੂੰ ਹਰਾਉਣ ਲਈ ਇਕੱਠੇ ਹੋਣਾ ਜ਼ਰੂਰੀ: ਕਾ. ਸੇਖੋਂ

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ ਬਠਿੰਡਾ, 30 ਜੂਨ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਸੱਦਾ ਦਿੱਤਾ ਹੈ ਕਿ ਦੇਸ਼ ਵਿੱਚ ਕਾਰਪੋਰੇਟ ਅਤੇ ਫ਼ਿਰਕੂ ਤਾਕਤਾਂ ਦੇ ਬਣੇ ਗਠਜੋੜ ਨੂੰ ਆਉਂਦੀਆਂ 2024 ਦੀਆਂ ਲੋਕ ਸਭਾ ਚੋਣਾਂ...
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ।
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ

ਬਠਿੰਡਾ, 30 ਜੂਨ

Advertisement

ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਸੱਦਾ ਦਿੱਤਾ ਹੈ ਕਿ ਦੇਸ਼ ਵਿੱਚ ਕਾਰਪੋਰੇਟ ਅਤੇ ਫ਼ਿਰਕੂ ਤਾਕਤਾਂ ਦੇ ਬਣੇ ਗਠਜੋੜ ਨੂੰ ਆਉਂਦੀਆਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਹਰਾਉਣ ਲਈ, ਦੇਸ਼ ਦੀਆਂ ਸਮੂਹ ਵਿਰੋਧੀ ਪਾਰਟੀਆਂ ਨੂੰ ਇੱਕ ਪਲੇਟਫਾਰਮ ’ਤੇ ਇਕੱਠੇ ਹੋਣਾ ਚਾਹੀਦਾ ਹੈ। ਸ੍ਰੀ ਸੇਖੋਂ ਨੇ ਇਸ ਸਬੰਧ ’ਚ ਸੀਪੀਆਈ (ਐਮ) ਵੱਲੋਂ ਅਗਵਾਈ ਕੀਤੀ ਜਾਣ ਦੀ ਪੇਸ਼ਕਸ਼ ਕਰਦਿਆਂ ਕਿਹਾ ਕਿ ਕਾਰਪੋਰੇਟ ਅਤੇ ਫ਼ਿਰਕੂ ਤਾਕਤਾਂ ਦੇਸ਼ ਲਈ ਘਾਤਕ ਹਨ ਅਤੇ ਧਰਮ ਦੇ ਨਾਂ ’ਤੇ ਵੰਡੀਆ ਪਾ ਕੇ ਆਉਂਦੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਮਨਸੂਬੇ ਘੜੇ ਜਾ ਰਹੇ ਹਨ।

ਇਥੇ ਅੱਜ ਪਾਰਟੀ ਦਫ਼ਤਰ ਵਿੱਚ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਕਰਕੇ ਵਿੱਤੀ ਹਾਲਾਤ ਮਾੜੇ ਹਨ ਅਤੇ ਹਰ ਧਰਮ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ। ਜੇਲ੍ਹਾਂ ਵਿੱਚ ਗੈਂਗਸਟਰ ਮੋਬਾਈਲ ਫ਼ੋਨਾਂ ਦੀ ਖੁੱਲ੍ਹੇਆਮ ਵਰਤੋਂ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਵਿੱਤੀ ਹਾਲਾਤ ਮਾੜੇ ਹਨ ਸਰਕਾਰ ਕੋਲ ਤਨਖਾਹਾਂ ਦੇਣ ਲਈ ਪੈਸਾ ਨਹੀਂ ਅਤੇ ਕਰਜ਼ਾ ਉਤਾਰਨ ਲਈ ਕਰਜ਼ਾ ਚੁੱਕਿਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਖਜ਼ਾਨੇ ’ਤੇ ਵਿਆਜ ਦਾ ਵਿੱਤੀ ਬੋਝ ਹੋਰ ਵਧ ਰਿਹਾ ਹੈ। ਸ੍ਰੀ ਸੇਖੋਂ ਨੇ ਕਿਹਾ ਕਿ ਸਰਕਾਰ ਲੋਕ ਮੁੱਦਿਆਂ ’ਤੇ ਕੰਮ ਕਰਨ ਦੀ ਬਜਾਏ ਇਸ਼ਤਿਹਾਰਾਂ ਦੇ ਦਮ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਪੰਜਾਬ ਦੇ ਕਰੋੜਾਂ ਰੁਪਏ ਪਾਰਟੀ ਦੇ ਪ੍ਰਚਾਰ ਅਤੇ ਅਰਵਿੰਦ ਕੇਜਰੀਵਾਲ ਦੀ ‘ਆਓ ਭਗਤ’ ਲਈ ਖ਼ਰਚੇ ਜਾ ਰਹੇ ਹਨ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਵਿੱਤੀ ਹਾਲਾਤ ਮਾੜੇ ਹਨ ਸਰਕਾਰ ਕੋਲ ਤਨਖਾਹਾਂ ਦੇਣ ਲਈ ਪੈਸਾ ਨਹੀਂ। ਸ੍ਰੀ ਸੇਖੋਂ ਨੇ ਕਿਹਾ ਕਿ ਸਰਕਾਰ ਲੋਕ ਮੁੱਦਿਆਂ ’ਤੇ ਕੰਮ ਕਰਨ ਦੀ ਬਜਾਏ ਇਸ਼ਤਿਹਾਰਾਂ ਦੇ ਦਮ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਪੰਜਾਬ ਦੇ ਕਰੋੜਾਂ ਰੁਪਏ ਪਾਰਟੀ ਦੇ ਪ੍ਰਚਾਰ ਅਤੇ ਅਰਵਿੰਦ ਕੇਜਰੀਵਾਲ ਦੀ ‘ਆਓ ਭਗਤ’ ਲਈ ਖ਼ਰਚੇ ਜਾ ਰਹੇ ਹਨ। ਸ੍ਰੀ ਸੇਖੋਂ ਨੇ ਦੋਸ਼ ਲਾਇਆ ਕਿ ਨਰਿੰਦਰ ਮੋਦੀ ਅਤੇ ਅਰਵਿੰਦ ਕੇਜਰੀਵਾਲ ਇੱਕੋ ਸੋਚ ਦੇ ਮਾਲਕ ਹਨ, ਜੋ ਮਿਲ ਕੇ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ।

Advertisement
Tags :
ਇਕੱਠੇਸੇਖੋਂਹਰਾਉਣਹੋਣਾਜ਼ਰੂਰੀ:ਤਾਕਤਾਂਫਿਰਕੂ
Show comments