ਪੱਤਰ ਪ੍ਰੇਰਕ
ਮਾਨਸਾ, 5 ਅਕਤੂਬਰ
ਨਾਬਾਰਡ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ ਤਹਿਤ 222 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਚੀਫ ਜਨਰਲ ਮੈਨੇਜਰ ਰਘੂਨਾਥ ਬੀ. ਨੇ ਮਾਨਸਾ ਵਿੱਚ ਦੱਸਿਆ ਕਿ ਨਾਬਾਰਡ ਵੱਲੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਪੇਂਡੂ ਸਕੂਲਾਂ ਵਿੱਚ 2328 ਵਾਧੂ ਕਲਾਸਰੂਮਾਂ, 762 ਲੈਬਾਂ ਅਤੇ 648 ਖੇਡ ਮੈਦਾਨਾਂ ਦੀ ਉਸਾਰੀ ਲਈ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਡੀ.ਐਫ) ਤਹਿਤ 221.99 ਕਰੋੜ ਰੁਪਏ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਸਕੂਲਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ 404 ਏਕੀਕਿ੍ਰਤ ਸਾਇੰਸ ਲੈਬ, 62 ਫਿਜ਼ਕਿਸ ਲੈਬ, 44 ਕੈਮਿਸਟਰੀ ਲੈਬ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।