ਇਥੇ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ, ਜਿਸ ਨੂੰ ਮੁਖ ਰੱਖਦਿਆਂ ਹੋਇਆ ਗੁਰਦੁਆਰਾ ਸਾਹਿਬ ਤੋਂ ਸਾਹਿਬ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਕੇ ਬਾਰਾਂ ਹੱਟਾਂ ਚੌਕ, ਗੁਰਦੁਆਰਾ ਬਾਗਵਾਲਾ, ਗੁਰਦੁਆਰਾ ਡੁੰਮ ਵਾਲਾ, ਰਵੀਦਾਸ ਮੰਦਰ ਤੋਂ ਹੁੰਦਾ ਹੋਇਆ ਵਨ-ਵੇਅ-ਟਰੈਫ਼ਿਕ ਰੋਡ, ਬੱਸ ਸਟੈਂਡ, ਸਿਨੇਮਾ ਰੋਡ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਕੀਤੀ ਗਈ।
ਨਗਰ ਕੀਰਤਨ ਦੌਰਾਨ ਫਤਹਿ ਗਤਕਾ ਗਰੁੱਪ ਵੱਲੋਂ ਗਤਕੇ ਦੇ ਜ਼ੌਹਰ ਦਿਖਾਏ ਗਏ। ਸਕੂਲੀ ਬੱਚਿਆਂ ਵੱਲੋਂ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਗਈ। ਸ਼ਹਿਰ ਨਿਵਾਸੀਆਂ ਵੱਲੋਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਸਬੰਧ ਵਿੱਚ ਸਵਾਗਤੀ ਗੇਟ ਲਗਾਏ ਗਏ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਮਾਨਸਾ ਨੇ ਦੱਸਿਆ ਕਿ 25 ਨਵੰਬਰ ਦਿਨ ਮੰਗਲਵਾਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮਹਾਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਇਸ ਤੋਂ ਇਲਾਵਾ ਰਾਗੀ, ਢਾਡੀ, ਕਥਾਵਾਚਕ ਗੁਰੂ ਸਾਹਿਬਾਨ ਦੀ ਸ਼ਹਾਦਤ ਬਾਰੇ ਚਾਨਣਾ ਪਾਉਣਗੇ।
ਇਸ ਮੌਕੇ ਬਲਵੀਰ ਸਿੰਘ ਔਲਖ, ਜਸਵੀਰ ਸਿੰਘ ਖਾਲਸਾ, ਭਾਈ ਤੇਜਿੰਦਰ ਸਿੰਘ ਟੀਟੂ, ਬੀਰਬਲ ਸਿੰਘ, ਇੰਦਰਜੀਤ ਸਿੰਘ ਮੁਨਸ਼ੀ, ਬਲਜੀਤ ਸਿੰਘ ਸੇਠੀ, ਮਿਹਰ ਸਿੰਘ, ਹੈੱਡ ਗ੍ਰੰਥੀ ਭਾਈ ਟੇਕ ਸਿੰਘ, ਜਸਪਾਲ ਸਿੰਘ, ਜੱਸਾ ਮਾਨ, ਬਲਵਿੰਦਰ ਸਿੰਘ ਕਾਕਾ ਵੀ ਮੌਜੂਦ ਸਨ।

