DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

  • fb
  • twitter
  • whatsapp
  • whatsapp
featured-img featured-img
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।
Advertisement
ਗੁਰਦੁਆਰਾ ਤਪ ਅਸਥਾਨ ਬਾਬਾ ਕਾਹਲਾ ਸਿੰਘ, ਸੰਤ ਭਾਨ ਸਿੰਘ ਤੇ ਬਾਬਾ ਮਲਕੀਤ ਸਿੰਘ ਗੁਰਦੁਆਰਾ ਸਾਹਿਬ ਭਦੌੜ ਤੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਨੂੰ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ, ਮੁੱਖ ਸੇਵਾਦਾਰ ਬਾਬਾ ਚਮਕੌਰ ਸਿੰਘ ਸਮੇਤ ਹੋਰ ਸੰਤ ਮਹਾਂ ਮਹਾਂਪੁਰਸ਼ਾਂ ਦੁਆਰਾ ਅਰਦਾਸ ਕਰਕੇ ਰਵਾਨਾ ਕੀਤਾ ਜੋ ਕਸਬੇ ਦੇ ਵੱਖ-ਵੱਖ ਪੜਾਵਾਂ ਉਪਰ ਗੁਰਬਾਣੀ ਦਾ ਪ੍ਰਚਾਰ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਤਰਨ ਦੌਰਾਨ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਗੱਤਕੇ ਦੇ ਜੌਹਰ ਦਿਖਾਏ। ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ। ਕਥਾ ਵਾਚਕ ਭਾਈ ਗੁਰਤੇਜ ਸਿੰਘ, ਭਾਈ ਅਵਤਾਰ ਸਿੰਘ ਤੇ ਭਾਈ ਸਤਨਾਮ ਸਿੰਘ ਨੇ ਸੰਗਤ ਨੂੰ ਨਾਮ ਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਬਾਬਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 3 ਨਵੰਬਰ ਅਖੰਡ ਪਾਠ ਪ੍ਰਕਾਸ਼ ਹੋਣਗੇ ਤੇ 5 ਨਵੰਬਰ ਭੋਗ ਪਾਏ ਜਾਣਗੇ ਜਿਸ ਮਗਰੋਂ ਗੁਰਮਤਿ ਸਮਾਗਮ ਹੋਵੇਗਾ।

Advertisement
Advertisement
×