ਪੱਤਰ ਪ੍ਰੇਰਕ
ਜੈਤੋ, 16 ਫਰਵਰੀ
ਜੈਤੋ ਹਲਕੇ ਤੋਂ ‘ਆਪ’ ਦੇ ਉਮੀਦਵਾਰ ਅਮੋਲਕ ਸਿੰਘ ਕਾਂਗਰਸ ਤੇ ਅਕਾਲੀ ਦਲ ਦੇ ਕਈ ਸਿਰਮੌਰ ਮੁਕਾਮੀ ਆਗੂਆਂ ਨੂੰ ਪਾਰਟੀ ਵਿੱਚ ਧੜਾਧੜ ਸ਼ਾਮਲ ਕਰਵਾ ਰਹੇ ਹਨ। ਸ਼ਹਿਰ ਦੇ ਉੱਘੇ ਉਦਯੋਗਪਤੀ ਨਰੇਸ਼ ਜਿੰਦਲ ਵੀ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਉਨ੍ਹਾਂ ਨੂੰ ਅਮੋਲਕ ਸਿੰਘ ਨੇ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਪਾਰਟੀ ’ਚ ਉਚਿਤ ਮਾਣ-ਸਨਮਾਨ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਨਰੇਸ਼ ਜਿੰਦਲ ਨੇ ਕਿਹਾ ‘ਆਪ’ ਦੇ ਆਗੂਆਂ ਦੀ ਸਾਫ਼ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਪਾਰਟੀ ਗ੍ਰਹਿਣ ਕੀਤੀ। ਇਸ ਮੌਕੇ ‘ਆਪ’ ਦੇ ਆਗੂ ਸੱਤ ਪਾਲ ਡੋਡ ਨੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਸੋਨੂੰ ਜਿੰਦਲ, ਅਸ਼ੀਸ਼ ਜਿੰਦਲ, ਸੁਰਿੰਦਰ ਕੁਮਾਰ, ਭੂਸ਼ਨ ਜਿੰਦਲ, ਰਿੱਕੀ ਜਿੰਦਲ, ਸੂਰਜ ਕੁਮਾਰ ਅਤੇ ਸੁਨੀਲ ਕੁਮਾਰ ਹਾਜ਼ਰ ਸਨ।