ਨਰੂਲਾ ਬਣੇ ਕਾਂਗਰਸ ਘੱਟ ਗਿਣਤੀ ਕਮਿਸ਼ਨ ਦੇ ਜਨਰਲ ਸਕੱਤਰ
ਗਿੱਦੜਬਾਹਾ: ਆਲ ਇੰਡੀਆ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਮਰਾਨ ਪ੍ਰਤਾਪ ਗੜ੍ਹੀ ਵੱਲੋਂ ਰਮਨਦੀਪ ਸਿੰਘ ਨਰੂਲਾ ਨੂੰ ਘੱਟ ਗਿਣਤੀ ਕਮਿਸ਼ਨ ਦਾ ਪੰਜਾਬ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਨਰੂਲਾ ਦੇ ਸਮਰਥਕਾਂ ਅਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੂਜੇ ਪਾਸੇ ਸ੍ਰੀ ਨਰੂਲਾ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਮਰਾਨ ਪ੍ਰਤਾਪ ਗੜ੍ਹੀ, ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਉਣਗੇ। ਉਨ੍ਹਾਂ ਆਖਿਆ ਕਿ ਆਗਾਮੀ 2027 ਵਿੱਚ ਪੰਜਾਬ ਵਿੱਚ ਕਾਂਗਰਸ ਸਰਕਾਰ ਦਾ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਦੁਖੀ ਹਨ ਅਤੇ ਕਾਂਗਰਸ ਨੂੰ ਪੰਜਾਬ ਦੇ ਭਵਿੱਖ ਦੇ ਰੂਪ ਵਿੱਚ ਦੇਖ ਰਹੇ ਹਨ। -ਪੱਤਰ ਪ੍ਰੇਰਕ