National Commission for Women: ਔਰਤਾਂ ਨੂੰ ਸਮੇਂ ਸਿਰ ਇਨਸਾਫ਼ ਮਿਲੇ: ਰਹਾਟਕਰ
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਹਾਟਕਰ ਨੇ ਅੱਜ ‘ਰਾਸ਼ਟਰੀ ਮਹਿਲਾ ਕਮਿਸ਼ਨ ਤੁਹਾਡੇ ਦੁਆਰ’ ਮੁਹਿੰਮ ਤਹਿਤ ਬਠਿੰਡਾ ਦਾ ਦੌਰਾ ਕਰਦਿਆਂ ਮਹਿਲਾਵਾਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਦੌਰਾਨ ਉਨ੍ਹਾਂ ਘਰੇਲੂ ਹਿੰਸਾ, ਦਾਜ ਲਈ ਤੰਗ-ਪ੍ਰੇਸ਼ਾਨ ਕਰਨ, ਜਿਨਸੀ ਅਪਰਾਧਾਂ ਅਤੇ ਹੋਰ...
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਹਾਟਕਰ ਨੇ ਅੱਜ ‘ਰਾਸ਼ਟਰੀ ਮਹਿਲਾ ਕਮਿਸ਼ਨ ਤੁਹਾਡੇ ਦੁਆਰ’ ਮੁਹਿੰਮ ਤਹਿਤ ਬਠਿੰਡਾ ਦਾ ਦੌਰਾ ਕਰਦਿਆਂ ਮਹਿਲਾਵਾਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਦੌਰਾਨ ਉਨ੍ਹਾਂ ਘਰੇਲੂ ਹਿੰਸਾ, ਦਾਜ ਲਈ ਤੰਗ-ਪ੍ਰੇਸ਼ਾਨ ਕਰਨ, ਜਿਨਸੀ ਅਪਰਾਧਾਂ ਅਤੇ ਹੋਰ ਮਹਿਲਾ ਸੁਰੱਖਿਆ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਸ੍ਰੀਮਤੀ ਰਹਾਟਕਰ ਨੇ ਕਿਹਾ ਕਿ ਮਹਿਲਾਵਾਂ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨ ਦੇਣਾ ਚਾਹੀਦਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐੱਸ ਐੱਸ ਪੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਅਤੇ ਐੱਸ ਐੱਸ ਪੀ ਮਾਨਸਾ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਚੇਅਰਪਰਸਨ ਨੇ ਬਠਿੰਡਾ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਮਹਿਲਾ ਕੈਦੀਆਂ ਨਾਲ ਸੰਵਾਦ ਕੀਤਾ। ਉਨ੍ਹਾਂ ਨੇ ਸਰਕਾਰੀ ਰਾਜਿੰਦਰਾ ਕਾਲਜ ਵਿੱਚ ਕਰਵਾਏ ਗਏ ‘ਸ਼ੀ ਸਰਵਜ਼’ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਹਥਿਆਰਬੰਦ ਬਲਾਂ ਵਿੱਚ ਮਹਿਲਾਵਾਂ ਲਈ ਕਰੀਅਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ।

